ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

  • ਸ਼੍ਰੋਮਣੀ ਅਕਾਲੀ ਦਲ ਡੈਲੀਗੇਟ ਚੋਣਾਂ 2 ਅਪ੍ਰੈਲ ਤੋਂ 6 ਅਪ੍ਰੈਲ ਤੱਕ,ਬਾਅਦ ਚ ਹੋਏਗੀ ਪ੍ਰਧਾਨ ਦੀ ਚੋਣ
  • ਜਿਲਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 2 ਅਪ੍ਰੈਲ ਤੋਂ 6 ਅਪ੍ਰੈਲ ਤੱਕ ਹੋਣਗੀਆਂ।

ਚੰਡੀਗੜ੍ਹ, 30 ਮਾਰਚ 2025 – ਸ਼੍ਰੋਮਣੀ ਅਕਾਲੀ ਦਲ ਦੀ ਬੀਤੇ ਦਿਨ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6 ਅਪ੍ਰੈਲ ਤੱਕ ਸੰਪੂਰਨ ਹੋ ਜਾਣਗੀਆਂ।

ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਤੇ ਦਿਨ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਿਸ ਕਿਸੇ ਨੇ ਵੀ ਆਪਣੀ ਭਰਤੀ ਹਾਲੇ ਤੱਕ ਪਾਰਟੀ ਦਫਤਰ ਵਿੱਚ ਜਮਾ ਨਹੀ ਕਰਵਾਈ ਉਹਨਾਂ ਨੂੰ 31 ਮਾਰਚ ਨੂੰ ਭਰਤੀ ਜਮਾ ਕਰਵਾਉਣ ਦਾ ਆਖਰੀ ਮੌਕਾ ਦਿੱਤਾ ਜਾਂਦਾ ਹੈ ਅਤੇ 31 ਮਾਰਚ ਨੂੰ ਸ਼ਾਮ 5 ਵਜੇ ਤੋਂ ਬਾਅਦ ਕਿਸੇ ਦੀ ਵੀ ਭਰਤੀ ਜਮਾ ਨਹੀ ਕੀਤੀ ਜਾਵੇਗੀ।

ਉਹਨਾਂ ਅੱਗੇ ਦੱਸਿਆ ਕਿ 1 ਅਪ੍ਰੈਲ ਨੂੰ ਪਾਰਟੀ ਦੇ ਸਾਰੇ ਅਬਜਰਵਰ ਸਹਿਬਾਨ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ ਜਿਸ ਵਿੱਚ ਉਹਨਾਂ ਨੂੰ ਚੋਣ ਪ੍ਰਕ੍ਰਿਆ ਸਬੰਧੀ ਹਦਾਇਤਾਂ ਦੇਣ ਦੇ ਨਾਲ-ਨਾਲ ਹਲਕਾਵਾਈਜ਼ ਸਰਕਲ ਡੈਲੀਗੇਟਾਂ ਦੀ ਲਿਸਟਾਂ ਸੌਂਪੀਆਂ ਜਾਣਗੀਆਂ। ਇਹਨਾਂ ਅਧਿਕਾਰਤ ਲਿਸਟਾਂ ਦੇ ਆਧਾਰ ਤੇ 2 ਅਪ੍ਰੈਲ ਤੋਂ ਲੈ ਕੇ 6 ਅਪ੍ਰੈਲ ਤੱਕ ਹਲਕਾਵਾਈਜ਼ ਸਾਰੇ ਜਿਲਾ ਅਤੇ ਸੂਬਾ ਡੈਲੀਗੇਟਸ ਦੀ ਚੋਣ ਕੀਤੀ ਜਾਵੇਗੀ ਅਤੇ 7 ਅਪ੍ਰੈਲ 2025 ਨੂੰ ਸਾਰੇ ਅਬਜਰਵਰ ਸਹਿਬਾਨ ਵੱਲੋਂ ਜਿਲਾ ਅਤੇ ਸਟੇਟ ਡੈਲੀਗੇਟਸ ਦੀਆਂ ਲਿਸਟਾਂ ਪਾਰਟੀ ਦੇ ਮੁੱਖ ਦਫਤਰ ਵਿੱਚ ਸੌਂਪਣ ਦੀ ਆਖਰੀ ਮਿਤੀ ਰੱਖੀ ਗਈ ਹੈ।

ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਗੁਲਜਾਰ ਸਿੰਘ ਰਾਣੀਕੇ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਹਾਜਰ ਸਨ ਅਤੇ ਮਹੇਸ਼ਇਦਰ ਸਿੰਘ ਗਰੇਵਾਲ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ