ਚੰਡੀਗੜ੍ਹ, 6 ਨਵੰਬਰ, 2022: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਡਾ. ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ ਨੂੰ 12.00 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਇਕ ਆਖਰੀ ਮੌਕਾ ਦਿੱਤਾ ਹੈ।
ਇਸ ਤੋਂ ਬਿਨਾਂ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪੇਸ਼ ਹੋਣ ਦੀ ਅਪੀਲ ਕੀਤੀ।