ਸਮਰਾਲਾ ‘ਚ ਲਗਾਤਾਰ ਦੂਸਰੇ ਦਿਨ ਵਾਪਰੀ ਬੇਅਦਬੀ ਦੀ ਘਟਨਾ, ਇੱਕ ਔਰਤ ਸਣੇ ਤਿੰਨ ਗ੍ਰਿਫਤਾਰ

  • ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਕੀਤੀ ਗਈ ਬੇਅਦਬੀ

ਸਮਰਾਲਾ, 30 ਮਈ 2024 – ਸਮਰਾਲਾ ਦੇ ਨੇੜੇਲੇ ਪਿੰਡ ਬੰਬਾਂ ਦੇ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਕਤ ਦੋਸ਼ੀਆਂ ਵੱਲੋਂ ਪਹਿਲਾ ਸ਼੍ਰੀ ਗੁਟਕਾ ਸਾਹਿਬ ਜੀ ਨੂੰ ਅਗਨ ਭੇਂਟ ਕਰ ਨੀਲੋ ਨਹਿਰ ਦੇ ਵਿੱਚ ਜਲ ਪ੍ਰਵਾਹ ਕੀਤਾ ਗਿਆ ਅਤੇ ਬਾਅਦ ਦੇ ਵਿੱਚ ਘਰ ਵਿੱਚ ਰੱਖੇ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਆਪਣੇ ਘਰ ਦੀ ਛੱਤ ਉੱਤੇ ਸੁੱਟ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਣ ਤੇ ਸਤਿਕਾਰ ਕਮੇਟੀ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘਾਂ ਵੱਲੋਂ ਮੌਕੇ ਦੇ ਜਾ ਕੇ ਪੜਤਾਲ ਕੀਤੀ ਗਈ ਅਤੇ ਸਮਰਾਲਾ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਸਮਰਾਲਾ ਪੁਲਿਸ ਵੱਲੋਂ ਉਕਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ।

ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਬੰਬਾਂ ਦੇ ਨਿਵਾਸੀ ਟਹਿਲ ਸਿੰਘ , ਸਰਬਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ ਜੋ ਬਹੁਤ ਦੁਖਦਾਇਕ ਹੈ ਇਹਨਾਂ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਂਟ ਕਰ ਨੀਲੋ ਨਹਿਰ ਦੇ ਵਿੱਚ ਜਲ ਪ੍ਰਵਾਹ ਕਰ ਦਿੱਤਾ ਗਿਆ ਤੇ ਬਾਅਦ ਦੇ ਵਿੱਚ ਘਰ ਵਿੱਚ ਰੱਖੇ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਘਰ ਦੀ ਕੋਠੇ ਉੱਤੇ ਛੱਤ ਤੇ ਸੁੱਟ ਦਿੱਤਾ ਗਿਆ। ਇਸ ਬਾਬਤ ਜਦੋਂ ਆਲੇ ਦੁਆਲੇ ਲੋਕਾਂ ਨੂੰ ਪਤਾ ਲੱਗਿਆ ਤਾਂ ਇਸ ਸਬੰਧ ਦੇ ਵਿੱਚ ਦੋਸ਼ੀਆਂ ਦਾ ਆਲੇ ਦੁਆਲੇ ਲੋਕਾਂ ਨਾਲ ਬਹਿਸ ਹੋਈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਬਾਰੇ ਲੋਕਲ ਗੁਰਦੁਆਰਾ ਕਮੇਟੀ ਨੂੰ ਪਤਾ ਸੀ ਪਰ ਉਹਨਾਂ ਨੇ ਪ੍ਰਸ਼ਾਸਨ ਨੂੰ ਨਹੀਂ ਦੱਸਿਆ ਗਿਆ। ਅਸੀਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਕਾਰਵਾਈ ਦੀ ਮੰਗ ਕਰਦੇ ਹਾਂ।

ਡੀਐਸਪੀ ਤਰਲੋਚਨ ਸਿੰਘ ਦਾ ਕਹਿਣਾ ਸੀ ਕਿ ਪਿੰਡ ਬੰਬਾਂ ਦੇ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਦੇ ਵਿੱਚ ਉਕਤ ਤਿੰਨ ਦੋਸ਼ੀਆਂ ਤੇ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਡੀਐਸਪੀ ਦਾ ਕਹਿਣਾ ਸੀ ਕਿ ਜੇਕਰ ਅੱਗੇ ਤੋਂ ਅਜਿਹੇ ਕੋਈ ਘਟਨਾ ਵਾਪਰੇਗੀ ਤਾਂ ਉਸ ਨਾਲ ਸੰਬੰਧਿਤ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਮਰਾਲਾ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਘਟਨਾ CCTV ‘ਚ ਕੈਦ, ਔਰਤ ਗ੍ਰਿਫਤਾਰ

ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ ਬੂਥ’ ਬੈਨਰ ਹੇਠ ਵਾਕਾਥਨ ਕਰਵਾਈ ਗਈ