ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਗ੍ਰਿਫਤਾਰ

ਚੰਡੀਗੜ੍ਹ, 23 ਮਈ 2023 – ਫਰੀਦਕੋਟ ਦੇ ਸਾਲ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਸੰਦੀਪ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ।

ਜਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਰਾਮ ਰਹੀਮ ਅਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ ਅਤੇ ਇਨ੍ਹੀਂ ਦਿਨੀਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਪਰ ਸੁਪਰੀਮ ਕੋਰਟ ਨੇ ਮੁਲਜ਼ਮ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਗਏ ਹਨ।

What do you think?

Comments

Leave a Reply

Your email address will not be published. Required fields are marked *

Loading…

0

STF ਨੇ ਤਸਕਰ ਨੂੰ ਚੀਨੀ ਡਰੋਨ, ਹੈਰੋਇਨ ਤੇ ਰਾਈਫਲ ਤੇ ਪਿਸਤੌਲ ਸਮੇਤ ਕੀਤਾ ਗ੍ਰਿਫਤਾਰ

ਬਾਈਕ ਸਵਾਰਾਂ ਨੇ ਨੌਜਵਾਨ ਨੂੰ ਸ਼ਰੇਆਮ ਮਾਰੀ ਗੋ+ਲੀ