ਲੁਧਿਆਣਾ, 9 ਅਕਤੂਬਰ, 2022: ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਦਿੱਲੀ ਵਿਖੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਅਰੋੜਾ ਨੇ ਅੱਜ ਇੱਥੇ ਟਿੱਪਣੀ ਕੀਤੀ, “ਇਹ ਇੱਕ ਸ਼ਿਸ਼ਟਾਚਾਰੀ ਮੁਲਾਕਾਤ ਸੀ।”
ਅਰੋੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਸਿੱਖਿਆ ਅਤੇ ਸਿਹਤ ਖਾਸ ਤੌਰ ‘ਤੇ ਸਸਤੀ ਸਿਹਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਮੌਜੂਦਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਦੋਵਾਂ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਸਤੀਆਂ ਸਿਹਤ ਸੇਵਾਵਾਂ ਸਮੇਂ ਦੀ ਲੋੜ ਹੈ। ਉਨ੍ਹਾਂ ਸਮਾਜ ਦੇ ਗ਼ਰੀਬ ਵਰਗਾਂ ਦੇ ਵਿਕਾਸ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਵੀ ਦੱਸਿਆ।
ਅਰੋੜਾ ਨੇ ਲੋੜਵੰਦ ਕੈਂਸਰ ਮਰੀਜ਼ਾਂ ਲਈ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਬਾਰੇ ਵੀ ਜਾਣਕਾਰੀ ਦਿੱਤੀ। ਓਮ ਬਿਰਲਾ ਨੇ ਬੜੇ ਨਿੱਘੇਪਣ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਸਭਾ ਕਾਰਜਕਾਲ ਨੂੰ ਯਾਦ ਕੀਤਾ, ਜੋ ਆਪਣੇ ਨਿਮਰ ਪਿਛੋਕੜ ਤੋਂ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਉੱਪਰ ਉੱਠੇ ਹਨ।
ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਸਦੀ ਮਾਮਲਿਆਂ ਅਤੇ ਸੰਸਦ ਦੇ ਦੋਵੇਂ ਸਦਨਾਂ ਦੇ ਸੁਚਾਰੂ ਕੰਮਕਾਜ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਰਾਜਸਥਾਨ ਦੇ ਕੋਟਾ ਸੰਸਦੀ ਹਲਕੇ ਬਾਰੇ ਵੀ ਚਰਚਾ ਹੋਈ। ਜ਼ਿਕਰਯੋਗ ਹੈ ਕਿ ਇਹ ਸੰਸਦੀ ਹਲਕਾ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਹੈ। ਅਰੋੜਾ ਨੇ ਟਿੱਪਣੀ ਕੀਤੀ, “ਮੈਨੂੰ ਮੀਟਿੰਗ ਵਿੱਚ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ।