ਸ਼ੁੱਕਰਵਾਰ ਨੂੰ ਹੋਵੇਗਾ ਸੰਤ ਬਾਬਾ ਰਾਮ ਸੀਂਗੜਾ ਵਾਲਿਆਂ ਦਾ ਅੰਤਿਮ ਸਸਕਾਰ

ਨਵੀਂ ਦਿੱਲੀ, 17 ਦਸੰਬਰ 2020 – ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਕਿਸਾਨ ਪ੍ਰਦਸ਼ਨ ‘ਚ ਡਟੇ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਸੜਕਾਂ ‘ਤੇ ਰੁਲਦੇ ਦੇਖ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਸੀ। ਸੰਤ ਰਾਮ ਸਿੰਘ ਜੀ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਉਹਨਾਂ ਨੂੰ ਹਜ਼ਾਰਾਂ ਸ਼ਰਧਾਲੂਆਂ ਨੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਂਟ ਕੀਤੀ।

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘ਕਰਨਾਲ ਦੇ ਸੰਤ ਬਾਬਾ ਰਾਮ ਸਿੰਘ ਜੀ ਨੇ ਕੁੰਢਲੀ ਬਾਰਡਰ ‘ਤੇ ਕਿਸਾਨਾਂ ਦੀ ਦੁਰਦਸ਼ਾ ਦੇਖ ਕੇ ਆਤਮ ਹੱਤਿਆ ਕਰ ਲਈ। ਇਸ ਦੁੱਖ ਦੀ ਘੜੀ ‘ਚ ਸੋਗ ਤੇ ਸ਼ਰਧਾਂਜਲੀ।” ਉਨ੍ਹਾਂ ਕਿਹਾ ਕਈ ਕਿਸਾਨ ਆਪਣੀ ਜ਼ਿੰਦਗੀ ਕੁਰਬਾਨ ਕਰ ਚੁੱਕੇ ਹਨ। ਮੋਦੀ ਸਰਕਾਰ ਦੀ ਕਰੂਰਤਾ ਦੀ ਹੱਦ ਪਾਰ ਕਰ ਚੁੱਕੀ ਹੈ। ਜ਼ਿੱਦ ਛੱਡੋ ਤੇ ਤੁਰੰਤ ਖੇਤੀ ਵਿਰੋਧੀ ਕਾਨੂੰਨ ਵਾਪਸ ਲਓ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਅੰਦੋਲਨ ਲਈ ਦਿੱਲੀ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਦੋ ਦਿਨਾਂ ਬਾਅਦ ਸੀ ਅਮਰੀਕਾ ਦੀ ਫਲਾਈਟ

ਪੰਜਾਬ ਸਰਕਾਰ ਨੇ ਕੀਤਾ 2021 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਦਾ ਐਲਾਨ