ਚੰਡੀਗੜ੍ਹ, 26 ਜੁਲਾਈ 2022 – ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਵਿਰੋਧ ਕਰ ਰਹੀ ਹੈ। ਪੰਜਾਬ ਕਾਂਗਰਸ ਨੇ ਇਸ ਦੇ ਵਿਰੋਧ ‘ਚ ਚੰਡੀਗੜ੍ਹ ਵਿੱਚ ਸੱਤਿਆਗ੍ਰਹਿ ਕਰ ਰਹੀ ਹੈ। ਇਸ ਸਬੰਧੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੂਹ ਦਿੱਗਜ ਕਾਂਗਰਸੀ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ। ਜਿਸ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਸਮੇਤ ਪੰਜਾਬ ਦੇ ਸਾਰੇ ਕਾਂਗਰਸੀ ਦਿੱਗਜ ਸ਼ਾਮਲ ਹੋਏ।
ਧਰਨੇ ਦੌਰਾਨ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਕਾਂਗਰਸ ਨੂੰ ਦਬਾਉਣਾ ਚਾਹੁੰਦੇ ਹਨ। ਕਾਂਗਰਸ ਫਿਰ ਖੜੀ ਹੋਵੇਗੀ। ਵੜਿੰਗ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਪ੍ਰਦਰਸ਼ਨ ਤੋਂ ਬਾਅਦ ਈਡੀ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰਨਾ ਬੰਦ ਕਰੇ। ਅਸੀਂ ਦੇਸ਼ ਨੂੰ ਦੱਸਣਾ ਚਾਹੁੰਦੇ ਹਾਂ ਕਿ ਕਾਂਗਰਸ ਨੇ 70 ਸਾਲ ਸਰਕਾਰ ਚਲਾਈ ਪਰ ਅਜਿਹਾ ਬਦਲਾ ਕਦੇ ਨਹੀਂ ਲਿਆ। ਕਾਂਗਰਸ ਇੱਕ ਸੋਚ ਅਤੇ ਵਿਚਾਰਧਾਰਾ ਹੈ, ਜਿਸ ਨੂੰ ਕੋਈ ਵੀ ਨਸ਼ਟ ਨਹੀਂ ਕਰ ਸਕਦਾ।