ਨਵੀਂ ਦਿੱਲੀ, 28 ,ਸਤੰਬਰ 2022 – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ ’ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਕਿਹਾ- 2 ਮਈ ਦੇ ਹੁਕਮਾਂ ਮੁਤਾਬਕ ਫੈਸਲਾ ਲੈਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਜੋ ਕਿ ਕਾਫੀ ਸਮਾਂ ਪਹਿਲਾਂ ਹੀ ਖਤਮ ਹੋ ਗਿਆ ਹੈ। ਇਸ ਲਈ ਜਲਦੀ ਫੈਸਲਾ ਲੈਣਾ ਚਾਹੀਦਾ ਹੈ। ਅੱਗੇ ਅਦਾਲਤ ਨੇ ਕਿਹਾ ਕੇ ਜੋ ਵੀ ਫੈਸਲਾ ਕਰਨਾ ਹੈ ਕੇਂਦਰ ਨੇ ਕਰਨਾ ਹੈ।
ਇਸ ਦੌਰਾਨ ਅਦਾਲਤ ਨੇ ਸਰਕਾਰ ਨੂੰ ਭਲਕੇ ਤੱਕ ਹਲਫ਼ਨਾਮਾ ਦਾਇਰ ਕਰਕੇ ਦੱਸਣ ਲਈ ਕਿਹਾ ਹੈ ਕਿ ਇਸ ਸਬੰਧ ਵਿੱਚ ਕਿੰਨੀ ਪੈਰਵਾਈ ਹੋਈ ਹੈ।