ਲੁਧਿਆਣਾ ‘ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ: 5 ਵਿਦਿਆਰਥੀ ਜ਼ਖਮੀ

ਲੁਧਿਆਣਾ, 8 ਅਗਸਤ 2022 – ਲੁਧਿਆਣਾ ਦੇ ਦੋਰਾਹਾ ਨੇੜੇ ਅੱਜ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 5 ਵਿਦਿਆਰਥੀ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਕੂਲ ਬੱਸ ਅਤੇ ਛੋਟਾ ਟੈਂਪੂ (ਛੋਟਾ ਹਾਥੀ) ਦੀ ਟੱਕਰ ਕਾਰਨ ਵਾਪਰਿਆ ਹੈ। ਜ਼ਖ਼ਮੀਆਂ ਵਿੱਚੋਂ ਦੋ ਨੂੰ ਦੋਰਾਹਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਦਕਿ ਤਿੰਨ ਹੋਰ ਵਿਦਿਆਰਥੀਆਂ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਤੁਰੰਤ ਐਂਬੂਲੈਂਸ ਬੁਲਾਈ। ਮੌਕੇ ‘ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਸਾਬਕਾ ਕਾਂਗਰਸੀ ਵਿਧਾਇਕ ਲਖਬੀਰ ਸਿੰਘ ਲੱਖਾ ਵਿਦਿਆਰਥੀਆਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪੁੱਜੇ। ਦੱਸ ਦੇਈਏ ਕਿ ਹੁਣ ਤੱਕ ਪੰਜੇ ਵਿਦਿਆਰਥੀਆਂ ਦੀ ਹਾਲਤ ਠੀਕ ਹੈ। ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਟੈਂਪੂ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

4 ਨੌਜਵਾਨਾਂ ‘ਤੇ ਔਰਤ ਨੂੰ ਅਗਵਾ ਕਰਕੇ ਗੈਂਗਰੇਪ ਦੇ ਦੋਸ਼ ‘ਚ ਪਰਚਾ ਦਰਜ, ਕਾਰ ‘ਚ ਬਣਾਇਆ ਸੀ ਹਵਸ ਦਾ ਸ਼ਿਕਾਰ

ਟਰੱਕ ਨੇ ਮਾਂ-ਪੁੱਤ ਨੂੰ ਕੁਚਲਿਆ: ਦੋਵਾਂ ਦੀ ਮੌਕੇ ‘ਤੇ ਹੀ ਮੌਤ