ਮੋਹਾਲੀ, 1 ਅਕਤੂਬਰ 2025 – ਮੌਸਮ ਵਿਚ ਆ ਰਹੀ ਤਬਦੀਲੀ ਦੇ ਮੱਦੇਨਜ਼ਰ ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅੱਜ 1 ਅਕਤੂਬਰ ਤੋਂ ਸਕੂਲ ਨਵੇਂ ਸਮੇਂ ‘ਤੇ ਖੁੱਲ੍ਹਣਗੇ। ਜਾਣਕਾਰੀ ਮੁਤਾਬਕ, 1 ਅਕਤੂਬਰ ਤੋਂ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ 2.50 ਵਜੇ ਤਕ ਖੁੱਲ੍ਹਿਆ ਕਰਨਗੇ।
ਦੱਸ ਦਈਏ ਕਿ ਇਹ ਹੁਕਮ ਸ਼ਡਿਊਲ ਸਿਰਫ਼ ਅਕਤੂਬਰ ਮਹੀਨੇ ਲਈ ਹੈ, ਉਸ ਤੋਂ ਬਾਅਦ ਸਕੂਲਾਂ ਦਾ ਸਮਾਂ ਇਕ ਵਾਰ ਫ਼ਿਰ ਬਦਲਿਆ ਜਾਵੇਗਾ। ਜਾਣੀ ਕਿ ਇਹ ਹੁਕਮ 1 ਅਕਤੂਬਰ ਤੋਂ 31 ਅਕਤੂਬਰ ਤੱਕ ਹੀ ਲਾਗੂ ਰਹਿਣਗੇ। 1 ਨਵੰਬਰ ਤੋਂ ਸਕੂਲਾਂ ਦਾ ਸਮਾਂ ਫ਼ਿਰ ਤੋਂ ਬਦਲਿਆ ਜਾਵੇਗਾ।

