ਜਲੰਧਰ ‘ਚ ਅਵਾਰਾ ਪਸ਼ੂ ਨਾਲ ਸਕੂਟੀ ਸਵਾਰ ਦੀ ਟੱਕਰ, ਇਲਾਜ ਦੌਰਾਨ ਨੌਜਵਾਨ ਨੇ ਤੋੜਿਆ ਦਮ

ਜਲੰਧਰ, 9 ਸਤੰਬਰ 2024 – ਜਲੰਧਰ ਦੇ ਮਕਸੂਦਾਂ ਦੀ ਸ਼ਹੀਦ ਭਗਤ ਸਿੰਘ ਕਾਲੋਨੀ ‘ਚ ਅਵਾਰਾ ਪਸ਼ੂ ਨਾਲ ਟਕਰਾਉਣ ਨਾਲ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਉਰਫ ਕਿੱਟੀ ਪੁੱਤਰ ਨੰਦ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਜਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੇ ਉਸ ਨੂੰ ਘਰੋਂ ਦੁੱਧ ਲਿਆਉਣ ਲਈ ਭੇਜਿਆ ਸੀ। ਜਦੋਂ ਉਹ ਥਾਣਾ ਡਵੀਜ਼ਨ 1 ਅਧੀਨ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਸਥਿਤ ਪੈਟਰੋਲ ਪੰਪ ਕੋਲ ਪੁੱਜਾ ਤਾਂ ਉੱਥੇ ਇੱਕ ਅਵਾਰਾ ਪਸ਼ੂ ਆ ਗਿਆ। ਜਿਸ ਕਾਰਨ ਦੋਵਾਂ ਦੀ ਟੱਕਰ ਹੋ ਗਈ। ਪਸ਼ੂ ਦੇ ਸਿੰਗਾਂ ਨਾਲ ਜਸਵਿੰਦਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਸ ਦੌਰਾਨ ਉਸ ਦੇ ਪੇਟ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਨੇ ਉਸ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਜਸਵਿੰਦਰ ਸਿੰਘ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਸ਼ੇ ਕੁਮਾਰ ਨੇ ਜਨਮਦਿਨ ਮੌਕੇ ਨਵੀਂ ਫਿਲਮ ਦਾ ਕੀਤਾ ਐਲਾਨ, ਜਾਣੋ ਕਦੋ ਹੋਵੇਗੀ ਰਿਲੀਜ਼

ਪਟਨਾ ‘ਚ ਭਾਜਪਾ ਨੇਤਾ ਦਾ ਕਤਲ ! ਚੇਨ ਖੋਹਣ ਦਾ ਵਿਰੋਧ ਕਰਨ ‘ਤੇ ਮਾਰੀ ਗੋਲੀ