ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ, ਪੜ੍ਹੋ ਵੇਰਵਾ

  • ਕੇਂਦਰ ਸਰਕਾਰ ਕੋਲ ਪੰਜਾਬ ਦਾ ਮਜ਼ਬੂਤੀ ਨਾਲ ਪੱਖ ਰੱਖਣ ਲਈ ਮੁੱਖ ਮੰਤਰੀ ਨੂੰ ਵੀ ਲਿਖਿਆ ਪੱਤਰ
  • ਪੰਜਾਬ ਵਿੱਚ 500 ਪਿੰਡ ਹੜ੍ਹ ਦੀ ਮਾਰ ਹੇਠ : ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ

ਨਵੀਂ ਦਿੱਲੀ/ਚੰਡੀਗੜ੍ਹ, 30 ਅਗਸਤ 2025 – ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫਤ ਐਲਾਨਿਆ ਜਾਵੇ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬੱਦਲ ਫੱਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਵੀ ਸਥਿਤੀ ਨੂੰ ਗੰਭੀਰ ਕੀਤਾ ਹੈ।

ਉਹਨਾਂ ਆਪਣੇ ਪੱਤਰ ਰਾਹੀ ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆ ਦੱਸਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ 3 ਲੱਖ ਕਿਸਾਨਾਂ ਦੀ ਫਸਲ ਹ੍ਹੜਾਂ ਦੀ ਮਾਰ ਹੇਠ ਆਈ ਹੋਈ ਹੈ। 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦਕਿ 1988 ਵਿੱਚ ਰਾਵੀ ਵਿੱਚ ਇਹ 11.20 ਲੱਖ ਕਿਊਸਿਕ ਪਾਣੀ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗ ਚੁੱਕਾ ਹੈ। ਉਹਨਾਂ ਪੱਤਰ ਰਾਹੀ ਦੱਸਿਆ ਕਿ ਮੌਜੂਦਾ ਪਾਣੀ ਦੇ ਵਹਾਅ ਨੇ ਪੰਜਾਬ ਵਿੱਚ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਸੰਤ ਸੀਚੇਵਾਲ ਨੇ ਪੱਤਰ ਰਾਹੀ ਦੱਸਿਆ ਕਿ ਬਿਆਸ ਦਰਿਆ ਦੇੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਕਰਕੇ ਰੱਖ ਦਿੱਤੀ ਹੈ। ਇਸ ਸਮੇਂ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖੇਤਰ ਬੁਰੀ ਤਰ੍ਹਾਂ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ-ਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਹੜ੍ਹ ਦੀ ਭਿਆਨਕ ਸਥਿਤੀ ਨਾਲ ਜੂਝ ਰਹੇ ਹਨ।

ਉਹਨਾਂ ਪੱਤਰ ਰਾਹੀ ਕਿਹਾ ਕਿ ਦੇਸ਼ ਤੇ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾਂ ਹੀ ਅਨਾਜ ਦੇ ਪੱਖ ਤੋਂ ਦੇਸ਼ ਦੇ ਅੰਨ੍ਹ ਭੰਡਾਰ ਭਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਕਿਸਾਨ ਅਤੇ ਜਵਾਨ ਹਮੇਸ਼ਾਂ ਹੀ ਦੇਸ਼ ਹਿੱਤ ਲਈ ਲੜਦੇ ਅਤੇ ਖੜਦੇ ਆ ਰਹੇ ਹਨ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਸ ਪੱਤਰ ਦਾ ਇੱਕ ਉਤਾਰਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਲਿਖਦਿਆ ਮੰਗ ਕੀਤੀ ਹੈ ਕਿ ਉਹ ਮਜ਼ਬੂਤੀ ਨਾਲ ਕੇਂਦਰ ਕੋਲ ਪੰਜਾਬ ਦਾ ਪੱਖ ਰੱਖਣ ਹੈ। ਉਹਨਾਂ ਪੱਤਰ ਰਾਹੀ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਹੜ੍ਹਾਂ ਦੀ ਸਥਿਤੀ ਬਾਰੇ ਪੰਜਾਬ ਸਰਕਾਰ ਵੱਲੋਂ ਵੀ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਤੱਥਾਂ ਸਮੇਤ ਆਪਣਾ ਪੱਖ ਰੱਖਿਆ ਜਾਵੇ, ਕਿ ਕਿਵੇਂ ਹਿਮਾਚਲ ਪ੍ਰਦੇਸ਼ ਸਮੇਤ ਹੋਰ ਪਹਾੜੀ ਇਲਾਕਿਆਂ ਵਿੱਚ ਪੈ ਰਹੇ ਮੋਹਲੇਧਾਰ ਮੀਹਾਂ ਦਾ ਪਾਣੀ ਪੰਜਾਬ ਦੇ ਦਰਿਆਵਾਂ ਵਿੱਚ ਆ ਕੇ ਭਾਰੀ ਤਬਾਹੀ ਮਚਾ ਰਿਹਾ ਹੈ। ਜਿਸ ਨਾਲ ਇਸ ਗੰਭੀਰ ਸਥਿਤੀ ਨਾਲ ਜੂਝ ਰਹੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਪੀੜਤ ਲੋਕਾਂ ਨੂੰ ਸਹੀ ਤੇ ਉਚਿਤ ਮੁਆਵਜ਼ਾ ਮਿਲ ਸਕੇ ਤੇ ਇਸ ਮੁਆਵਜ਼ੇ ਨੂੰ ਵਧੀ ਹੋਈ ਮਹਿੰਗਾਈ ਦੇ ਸੂਚਕ ਅੰਕ ਨਾਲ ਜੋੜ ਕੇ ਇਸ ਵਿੱਚ ਵਾਧਾ ਕੀਤਾ ਜਾਵੇ।

ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਆਪਣੀ ਇਸ ਮੰਗ ਨੂੰ ਦੁਹਰਾਇਆ ਕਿ ਮੁਆਵਜ਼ਾ ਕਾਸ਼ਤਕਾਰਾਂ ਨੂੰ ਮਿਲਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਸ਼ਚਾਤਾਪ ਦੀ ਅਰਦਾਸ ਉਪਰੰਤ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਭੇਜਿਆ ਗਿਆ ਗੋਇੰਦਵਾਲ ਸਾਹਿਬ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ