ਚੰਡੀਗੜ੍ਹ, 30 ਸਤੰਬਰ 2022- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਦੇ ਵਿਧਾਇਕਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕਰਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਸੋਮਵਾਰ 3 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਕਾਂਗਰਸ ਦੇ ਹੰਗਾਮੇ ਕਾਰਨ ਜਨਤਾ ਦੇ ਹਿੱਤ ਵਿਚ ਮੁੱਦੇ ਨਹੀਂ ਚੁੱਕੇ ਜਾ ਸਕੇ ਹਨ।
ਕਾਂਗਰਸੀ ਵਿਧਾਇਕਾਂ ਨੂੰ ਝਾੜ ਪਾਉਂਦੇ ਹੋਏ ਸਪੀਕਰ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਸਦਨ ਦੇ ਦੋ ਦਿਨ ਖ਼ਰਾਬ ਕੀਤੇ ਹਨ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਕਾਂਗਰਸ ਦੇ ਵਿਧਾਇਕ ਪੂਰੀ ਤਿਆਰੀ ਕਰਕੇ ਆਉਣ। ਕਾਂਗਰਸ ਦੇ ਹੰਗਾਮੇ ਵਿਚਾਲੇ ਸਪੀਕਰ ਨੂੰ ਸੋਮਵਾਰ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

