ਹੁਸ਼ਿਆਰਪੁਰ, 7 ਫਰਵਰੀ 2024 – ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਪੁਲਸ ਨੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ 6 ਔਰਤਾਂ ਸਮੇਤ 11 ਲੋਕਾਂ ਨੂੰ ਇਤਰਾਜ਼ਯੋਗ ਹਾਲਤ ‘ਚ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਇਹ ਕਾਰਵਾਈ ਗੁਪਤ ਸੂਚਨਾ ’ਤੇ ਕੀਤੀ।
ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਕੁਲਦੀਪ ਸਿੰਘ ਬੀਤੀ ਰਾਤ ਗਸ਼ਤ ਦੌਰਾਨ ਬੰਗਾ ਚੌਕ ਨੇੜੇ ਮੌਜੂਦ ਸੀ। ਉਸੇ ਸਮੇਂ ਕਿਸੇ ਨੇ ਉਸ ਨੂੰ ਗੁਪਤ ਸੂਚਨਾ ਦਿੱਤੀ ਕਿ ਘਰ ‘ਚ ਸੈਕਸ ਰੈਕੇਟ ਚੱਲ ਰਿਹਾ ਹੈ। ਇੰਸਪੈਕਟਰ ਕੁਲਦੀਪ ਸਿੰਘ ਨੇ ਮਹਿਲਾ ਪੁਲੀਸ ਮੁਲਾਜ਼ਮਾਂ ਦੇ ਨਾਲ ਮੌਕੇ ’ਤੇ ਛਾਪਾ ਮਾਰ ਕੇ 6 ਔਰਤਾਂ ਸਮੇਤ 11 ਵਿਅਕਤੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।