SGPC ਵੱਲੋਂ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਰੱਦ, ਪੜ੍ਹੋ ਵੇਰਵਾ

ਅੰਮ੍ਰਿਤਸਰ, 22 ਦਸੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇੱਕ ਦੇਸ਼, ਇੱਕ ਚੋਣ 2034 ਤੋਂ ਪਹਿਲਾਂ ਸੰਭਵ ਨਹੀਂ: EVM ‘ਤੇ ਖਰਚ ਹੋਣਗੇ 1.5 ਲੱਖ ਕਰੋੜ ਰੁਪਏ, ਦੁਗਣੀ ਕਰਨੀ ਪਵੇਗੀ ਸਕਿਓਰਿਟੀ ਫੋਰਸ

ਹੰਗਾਮਿਆਂ ਦੀ ਭੇਂਟ ਚੜ੍ਹਿਆ ਪਾਰਲੀਮੈਂਟ ਸ਼ੈਸ਼ਨ: ਆਗੂ ਇੱਕ ਦੂਜੇ ਨੂੰ ਨੀਵਾਂ ਦਿਖਾਉਣ ‘ਚ ਲੱਗੇ ਰਹੇ – ਸੰਤ ਸੀਚੇਵਾਲ