ਅੰਮ੍ਰਿਤਸਰ, 23 ਜੁਲਾਈ 2023 – ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਆਪਣਾ ਗੁਰਬਾਣੀ ਪ੍ਰਸਾਰਣ ਵਾਸਤੇ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਗਿਆ ਹੈ। ਜਿਸ ’ਤੇ ਭਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਯੂ ਨਿਊਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ।
ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂ ਟਿਊਬ ਚੈਨਲ ਦੇ ਨਾਲ-ਨਾਲ ਪੀਟੀਸੀ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ’ਤੇ ਸ਼੍ਰੋਮਣੀ ਕਮੇਟੀ ਦੇ ਕੰਮਾਂ ‘ਚ ਦਖਲ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ 103 ਸਾਲ ਦੇ ਇਤਿਹਾਸ ’ਚ ਕਦੇ ਸਰਕਾਰਾਂ ਨੇ ਦਖਲ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਯੂ ਟਿਊਬ ਚੈਨਲ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਹੋਣਗੇ।