ਮੋਟੀਵੇਸ਼ਨਲ ਸਪੀਕਰ ਡਾ: ਬਿੰਦਰਾ ਨੂੰ SGPC ਨੇ ਭੇਜਿਆ ਨੋਟਿਸ: ਪੜ੍ਹੋ ਕੀ ਹੈ ਮਾਮਲਾ ?

ਅੰਮ੍ਰਿਤਸਰ, 30 ਜੁਲਾਈ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੋਟੀਵੇਸ਼ਨਲ ਸਪੀਕਰ ਡਾਕਟਰ ਵਿਵੇਕ ਬਿੰਦਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਸ ਖ਼ਿਲਾਫ਼ ਅੰਮ੍ਰਿਤਸਰ ਪੁਲੀਸ ਕਮਿਸ਼ਨਰ ਨੂੰ ਵੀ ਸ਼ਿਕਾਇਤ ਭੇਜ ਦਿੱਤੀ ਗਈ ਹੈ। ਐਸਜੀਪੀਸੀ ਨੇ ਦੋਸ਼ ਲਾਇਆ ਹੈ ਕਿ ਡਾ: ਬਿੰਦਰਾ ਨੇ ਆਪਣੀ ਇੱਕ ਵੀਡੀਓ ਵਿੱਚ ਐਨੀਮੇਸ਼ਨ ਬਣਾ ਕੇ ਦਸਵੇਂ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੂੰ ਪੇਸ਼ ਕੀਤਾ ਸੀ। ਕੁਝ ਤੱਥਾਂ ਨੂੰ ਜਾਣੇ ਬਿਨਾਂ ਗਲਤ ਦਿਖਾਇਆ ਗਿਆ, ਜਿਸ ਕਾਰਨ ਸਿੱਖਾਂ ਨੂੰ ਠੇਸ ਪਹੁੰਚੀ ਹੈ।

ਐਸਜੀਪੀਸੀ ਦੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਮੋਟੀਵੇਸ਼ਨਲ ਸਪੀਕਰ ਡਾ: ਵਿਵੇਕ ਬਿੰਦਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਵਿੱਚ ਇੱਕ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਐਨੀਮੇਸ਼ਨ ਬਣਾਇਆ ਹੈ। ਇਸ ਵੀਡੀਓ ਵਿੱਚ ਉਹ ਦੀਵਾਨ ਟੋਡਰ ਮੱਲ ਜੀ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦੀਵਾਨ ਟੋਡਰ ਮੱਲ ਜੀ ਨੂੰ ਜੈਨ ਭਾਈਚਾਰੇ ਨਾਲ ਜੋੜਿਆ ਗਿਆ ਹੈ, ਜੋ ਕਿ ਗਲਤ ਜਾਣਕਾਰੀ ਹੈ। ਡਾ: ਬਿੰਦਰਾ ਪਹਿਲਾਂ ਵੀ ਅਜਿਹੀਆਂ ਗਲਤੀਆਂ ਕਰਦੇ ਰਹੇ ਹਨ, ਜਿਸ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਰਵਾਈ ਦੇ ਹੁਕਮ ਦਿੱਤੇ ਹਨ।

ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੁਕਮਾਂ ’ਤੇ ਡਾ: ਬਿੰਦਰਾ ਵੱਲੋਂ ਪੋਸਟ ਕੀਤੀ ਗਈ ਵੀਡੀਓ ਅਤੇ ਉਸ ਵਿੱਚ ਦਰਜ ਤੱਥਾਂ ਦੀ ਵੀ ਸਿੱਖ ਇਤਿਹਾਸ ਖੋਜ ਬੋਰਡ ਵੱਲੋਂ ਜਾਂਚ ਕੀਤੀ ਗਈ ਸੀ। ਬੋਰਡ ਨੇ ਵੀਡੀਓ ਦੇ ਤੱਥਾਂ ਤੋਂ ਵੀ ਇਨਕਾਰ ਕੀਤਾ ਹੈ।

ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵੀਡੀਓ ਨੂੰ ਪੋਸਟ ਕਰਨ ਅਤੇ ਇਸ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ਾਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਡਾ: ਬਿੰਦਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦਫ਼ਤਰ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫੈਨ ਟਾਈਗਰ ਨੇ ਪੰਜਾਬੀ ਸੁਪਰਸਟਾਰ ਸੁਨੰਦਾ ਸ਼ਰਮਾ ਨਾਲ ਪਹਿਲਾ ਸੰਗੀਤ NFT ਲਾਂਚ ਕੀਤਾ

ਬਾਬਾ ਫ਼ਰੀਦ ਵਰਸਿਟੀ ਦੇ VC ਨਾਲ ਸਿਹਤ ਮੰਤਰੀ ਵੱਲੋਂ ਬਦਸਲੂਕੀ ਦਾ ਮਾਮਲਾ: ਰੋਸ ਵਜੋਂ VC ਨੇ ਦਿੱਤਾ ਅਸਤੀਫ਼ਾ