ਹੈਦਰਾਬਾਦ ’ਚ ਸਿੱਖ ਲੜਕੀ ਦਾ ਗੈਂਗਰੇਪ ਤੇ ਕਤਲ ਕੀਤੇ ਜਾਣ ਦੀ SGPC ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

  • ਮਾਮਲੇ ’ਚ ਸ਼ਾਮਲ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜ਼ਾ -ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਫਰਵਰੀ 2022 – ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਨੌਜੁਆਨ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਦੂਲਗੜ੍ਹ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖਿਲਾਫ਼ ਮੁਕੱਦਮਾ ਦਰਜ

ਕੇਜਰੀਵਾਲ ਇੱਕ ਡਰਪੋਕ ਹੈ, ਜੋ ਹਮੇਸ਼ਾ ਆਪਣੀ ਜੇਬ ਵਿੱਚ ਮਾਫੀਨਾਮਾ ਲੈ ਕੇ ਘੁੰਮਦਾ ਹੈ: ਸ਼ੇਖਾਵਤ