- ਪੰਥ ਦਰਦੀ ਪੰਥਕ ਸੰਸਥਾਵਾਂ ਨੂੰ ਇੱਕ ਪਰਿਵਾਰ ਤੋਂ ਕਬਜ਼ਾ ਮੁਕਤ ਕਰਾਉਣ ਲਈ ਇੱਕਜੁੱਟ ਹੋਣ :-ਸੁਖਦੇਵ ਸਿੰਘ ਢੀਂਡਸਾ
- ਧਾਰਮਿਕ ਖੇਤਰ ਵਿੱਚ ਰਾਜਨੀਤਿਕ ਲੋਕਾਂ ਦੀ ਦਖ਼ਲਅੰਦਾਜੀ ਖ਼ਤਮ ਕਰਨਾ ਸਾਡਾ ਮੁੱਖ ਮੰਤਵ – ਬੀਬੀ ਜਗੀਰ ਕੌਰ
ਚੰਡੀਗੜ੍ਹ 5 ਜੁਲਾਈ,2023:- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਵੱਲੋਂ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਦੀ ਬੇਵਕਤੀ ਮੌਤ ‘ਤੇ ਸ਼ੋਕ ਦਾ ਪ੍ਰਗਟਾਵਾ ਕਰਦਿਆਂ ਮੂਲਮੰਤਰ ਦਾ ਪਾਠ ਕਰਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਮਤਾ ਪਾਸ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਜੀਦਗੀ ਨਾਲ ਆਪਣਾ ਸੈਟਾਲਾਈਟ ਚੈੱਨਲ ਸ਼ੁਰੂ ਕਰਕੇ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰੇ ਨਾ ਕਿ ਕੇਵਲ ਯੂ ਟਿਊਬ ਚੈੱਨਲ ਸ਼ੁਰੂ ਕਰਕੇ ਖਾਨਾਪੂਰਤੀ ਕਰੇ ਅਤੇ ਨਾਲ ਹੀ ਹੋਰ ਸੈਟਾਲਾਈਟ ਚੈੱਨਲ ਜੋ ਸਿੱਖ ਰਹਿਤ ਮਰਿਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਗੁਰਬਾਣੀ ਦਾ ਪ੍ਰਸਾਰਣ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਵੀ ਲਾਈਵ ਕਰਨ ਦੀ ਇਜਾਜਤ ਦੇਣੀ ਚਾਹੀਦੀ ਹੈ। ਇਕ ਹੋਰ ਮਤੇ ਰਾਹੀਂ ਕਿਹਾ ਕਿ ਜਲਦੀ ਹੀ ਇੱਕ ਵਫ਼ਦ ਐਸਜੀਪੀਸੀ ਇਲੈਕਸ਼ਨ ਕਮਿਸ਼ਨ ਨੂੰ ਮਿਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਨਣ ਜਾ ਰਹੀਆਂ ਵੋਟਾਂ ਲਈ ਵੋਟਰ ਸੂਚੀਆਂ ਵਿੱਚ ਵੋਟਰ ਦੀ ਫੋਟੋ ਲਗਾਉਣੀ ਲਾਜ਼ਮੀ ਕੀਤੀ ਜਾਵੇ ਤਾਂ ਕਿ ਵੋਟ ਦਾ ਸਹੀ ਇਸਤੇਮਾਲ ਹੋ ਸਕੇ।
ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰਥ ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਪੱਧਰ `ਤੇ ਯਤਨ ਕਰਦੇ ਰਹਿਣਾ ਹੈ ਅਤੇ ਪਾਰਟੀ ਇਸੇ ਟੀਚੇ ਨੂੰ ਮੁੱਖ ਰੱਖਦੇ ਹੋਏ ਪੂਰੇ ਉਤਸ਼ਾਹ ਅਤੇ ਇਮਨਦਾਰੀ ਨਾਲ ਕਾਰਜਸ਼ੀਲ ਰਹਿਣਗੇ । ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਮੁੱਖ ਮੰਤਵ ਇਹ ਹੈ ਕਿ ਸਿੱਖ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਉਹਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣੀ ।
ਢੀਂਡਸਾ ਨੇ ਅੱਗੇ ਬੋਲਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਇਨੇ ਮਾੜੇ ਹਾਲਾਤ ਵਿੱਚ ਲੈ ਕੇ ਜਾਣ ਵਾਲਾ ਕੋਈ ਹੋਰ ਨਹੀ ਸਗੋਂ ਬਾਦਲ ਪਰਿਵਾਰ ਖ਼ੁਦ ਜਿ਼ੰਮੇਵਾਰ ਹੈ। ਉਸਦੇ ਹੰਕਾਰ ਅਤੇ ਪੰਥਕ ਸਿਧਾਂਤਾਂ ਤੋਂ ਪਾਸਾ ਵੱਟਣ ਕਾਰਨ ਅੱਜ ਪੰਥਕ ਸੰਸਥਾਵਾਂ ਦੀ ਬੁਰੀ ਹਾਲਤ ਹੋਈ ਹੈ।ਇਸ ਮੌਕੇ ਸਮੁੱਚੀ ਲੀਡਰਸਿ਼ਪ ਨੇ ਇਕੋ ਆਵਾਜ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾਪੂਰਨ ਤੌਰ `ਤੇ ਖਤਮ ਕਰਨ ਲਈ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਪੰਥ ਦਰਦੀ ਇੱਕਠੇ ਹੋ ਕਿ ਹੰਭਲਾ ਮਾਰਨ।ਇਸ ਮੌਕੇ ਬੋਲਦਿਆਂ ਬੀਬੀ ਜਗੀਰ ਕੌਰ ਸਾਡਾ ਮੁੱਖ ਮੰਤਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਫੈਲੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਹੈ। ਇਸ ਲਈ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਾਫ਼-ਸੁਥਰੇ ਸਿੱਖੀ ਤੇ ਪਹਿਰਾ ਦੇਣ ਵਾਲੇ ਗੁਰਸਿੱਖ ਜਿਹਨਾਂ ਦਾ ਰਾਜਨੀਤੀ ਨਾਲ ਕੋਈ ਵਾਹ ਵਾਸਤਾ ਨਾ ਹੋਵੇ ਕੇਵਲ ਧਾਰਮਿਕ ਹੋਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣਾ ਕਿ ਸੇਵਾ ਸੰਭਾਲ ਸੋਪਣਾ ਹੈ।
ਧਾਰਮਿਕ ਖੇਤਰ ਵਿੱਚ ਰਾਜਨੀਤਿਕ ਲੋਕਾਂ ਦੀ ਦਖ਼ਲਅੰਦਾਜੀ ਖ਼ਤਮ ਕਰਨਾ ਹੈ। ਇਸ ਮੰਤਵ ਲਈ ਸੁਖਦੇਵ ਸਿੰਘ ਢੀਂਡਸਾ ਨੂੰ ਕਿਹਾ ਕਿ ਸਮੁੱਚੀਆਂ ਪੰਥਕ ਧਿਰਾਂ ਨੂੰ ਇਕ ਮੰਚ ਤੇ ਇੱਕਠੇ ਕਰਕੇ ਕੋਈ ਸਾਂਝਾ ਮੁਹਾਜ ਬਣਾਉਣ ਦਾ ਯਤਨ ਕਰੋ ਤਾਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੋਕੇ ਇੱਕ ਦੇ ਮੁਕਾਬਲੇ ਇੱਕ ਉਮੀਦਵਾਰ ਦੇ ਸਕੀਏ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਔਲਖ, ਸਰਵਣ ਸਿੰਘ ਫ਼ਿਲੌਰ,ਸ.ਰਣਧੀਰ ਸਿੰਘ ਰੱਖੜਾ, ਅਮਰੀਕ ਸਿੰਘ ਸ਼ਾਹਪੁਰ,ਸ. ਅਰਜਨ ਸਿੰਘ ਸ਼ੇਰਗਿੱਲ, ਨਿਰਮੈਲ ਸਿੰਘ ਜੋਲਾ, ਮਲਕੀਤ ਸਿੰਘ ਚੰਗਾਲ, ਮਨਜੀਤ ਸਿੰਘ ਬੱਪੀਆਣਾ, ਜਸਵੰਤ ਸਿੰਘ ਪੜੈਣ, ਹਰਦੇਵ ਸਿੰਘ ਰੋਗਲਾ, ਮਨਜੀਤ ਸਿੰਘ ਭੋਮਾ, ਰਾਮਪਾਲ ਸਿੰਘ ਬਹਿਣੀਵਾਲ, ਅਮਰਿੰਦਰ ਸਿੰਘ ਚੰਡੀਗੜ੍ਹ, ਦਵਿੰਦਰ ਸਿੰਘ ਸੋਢੀ, ਅਮਰੀਕ ਸਿੰਘ ਕਿਲ੍ਹਾ ਹਕੀਮਾ ਅਤੇ ਜਸਵਿੰਦਰ ਸਿੰਘ ਓ ਐਸ ਡੀ ਢੀਂਡਸਾ ਆਦਿ ਹਾਜ਼ਰ ਸਨ।