SGPC ਨੇ ਵਾਤਾਵਰਨ ਲਈ ਲਿਆ ਵੱਡਾ ਫੈਸਲਾ: ਗੁਰਦੁਆਰਿਆਂ ਦੇ ਨਾਲ ਲੱਗਦੀ 1-1 ਏਕੜ ਜ਼ਮੀਨ ‘ਤੇ ਲਾਇਆ ਜਾਵੇਗਾ ਜੰਗਲ

ਅੰਮ੍ਰਿਤਸਰ, 7 ਜੁਲਾਈ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਲਗਾਉਣ ਦੀ ਗੱਲ ਕਹੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਮੱਤੇਵਾੜਾ ਦੇ ਜੰਗਲਾਂ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਜੰਗਲ ਦੀ ਇੱਕ ਇਤਿਹਾਸਕ ਮਾਨਤਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਵਾਤਾਵਰਨ ਨੂੰ ਦਰਕਿਨਾਰ ਕਰਕੇ ਦਰੱਖਤਾਂ ਦੀ ਕਟਾਈ ਕਰਕੇ ਉਦਯੋਗ ਲਗਾਉਣ ਦੀ ਗੱਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਦੀ ਨਿਖੇਧੀ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰਾਂ ਵਾਤਾਵਰਨ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੀਆਂ ਹਨ, ਦੂਜੇ ਪਾਸੇ ਜੰਗਲ ਕੱਟਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜੇਕਰ ਜੰਗਲਾਂ ਨੂੰ ਕੱਟਿਆ ਗਿਆ ਤਾਂ ਇਹ ਮਨੁੱਖਤਾ ਦਾ ਕਤਲ ਹੋਵੇਗਾ। ਇਸ ਲਈ ਵਾਤਾਵਰਨ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਿਆਂ ਦੇ ਆਲੇ-ਦੁਆਲੇ 1-1 ਏਕੜ ਜ਼ਮੀਨ ‘ਤੇ ਜੰਗਲ ਲਗਾਏਗੀ। ਇਹ ਵਾਤਾਵਰਨ ਨੂੰ ਬਚਾਉਣ ਦਾ ਉਪਰਾਲਾ ਹੈ। ਇਸ ਨਾਲ ਲੋਕਾਂ ਨੂੰ ਸ਼ੁੱਧ ਹਵਾ ਮਿਲਣੀ ਵੀ ਆਸਾਨ ਹੋਵੇਗੀ ਅਤੇ ਜੰਗਲੀ ਜੀਵਾਂ ਨੂੰ ਵੀ ਸੁਰੱਖਿਆ ਮਿਲੇਗੀ।

ਪਿਛਲੇ ਵਿਧਾਨ ਸਭਾ ਸੈਸ਼ਨ ਵਿੱਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦੇ ਕੰਢੇ ਵਸੇ ਇੱਕੋ ਇੱਕ ਜੰਗਲ ਮੱਤੇਵਾੜਾ ਨੂੰ ਸਨਅਤੀ ਪਾਰਕ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਹੈ। 4000 ਏਕੜ ‘ਚ ਫੈਲੇ ਇਸ ਜੰਗਲ ਨੇ ਇਸ ਸਮੇਂ ਜੰਗਲੀ ਜੀਵਾਂ ਦੀਆਂ ਸੈਂਕੜੇ ਕਿਸਮਾਂ ਨੂੰ ਆਪਣੀ ਗੋਦ ‘ਚ ਰੱਖਿਆ ਹੋਇਆ ਹੈ। ਹਾਈਵੇਅ ਦੇ ਆਧੁਨਿਕੀਕਰਨ ਤੋਂ ਬਾਅਦ ਪੰਜਾਬ ਵਿੱਚ ਹੁਣ ਸਿਰਫ਼ 3.50 ਫ਼ੀਸਦੀ ਜੰਗਲ ਹੀ ਬਚੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫੈਕਟਰੀ ‘ਚ ਬੁਆਇਲਰ ਫਟਿਆ, ਧਮਾਕੇ ਕਾਰਨ ਕੰਧ ਟੁੱਟੀ, ਪੁਰਜ਼ੇ ਖੇਤਾਂ ‘ਚ ਡਿੱਗੇ, 2 ਗੰਭੀਰ ਜ਼ਖਮੀ

9 ਲੋਕਾਂ ਨੇ ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਪੜ੍ਹੋ ਕੀ ਹੈ ਮਾਮਲਾ ?