ਸਿੱਧੂ ਮੂਸੇਵਾਲਾ ਕਤਲ: ਤਰਨਤਾਰਨ ‘ਚ ਇੱਕ ਫਾਰਮ ਹਾਊਸ ‘ਚ ਲੁਕੇ ਹੋਏ ਸੀ ਸ਼ਾਰਪਸ਼ੂਟਰ ਰੂਪਾ ਅਤੇ ਮੰਨੂ

ਤਰਨਤਾਰਨ, 20 ਜੁਲਾਈ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਕੁੱਸਾ ਕਤਲ ਤੋਂ ਬਾਅਦ ਵੀ ਪੰਜਾਬ ਵਿੱਚ ਘੁੰਮਦੇ ਰਹੇ। ਸੂਤਰਾਂ ਅਨੁਸਾਰ ਉਹ ਜੂਨ ਦੇ ਅੰਤ ਤੱਕ ਤਰਨਤਾਰਨ ਦੇ ਇੱਕ ਪਿੰਡ ਵਿੱਚ ਲੁਕੇ ਹੋਏ ਸੀ। ਰੂਪਾ ਇਸੇ ਇਲਾਕੇ ਦਾ ਵਸਨੀਕ ਹੈ। ਇੱਥੇ ਇੱਕ ਹੋਰ ਗੈਂਗਸਟਰ ਤੂਫ਼ਾਨ ਨੇ ਉਸਨੂੰ ਆਪਣੇ ਫਾਰਮ ਹਾਊਸ ਵਿੱਚ ਛੁਪਾ ਲਿਆ। ਉਨ੍ਹਾਂ ਨਾਲ ਗੈਂਗਸਟਰ ਰਈਆ ਵੀ ਮੌਜੂਦ ਸੀ।

ਇਸ ਦੇ ਨਾਲ ਹੀ ਪੰਜਾਬ ਪੁਲਿਸ ਹੁਣ ਗੈਂਗਸਟਰ ਲਾਰੈਂਸ ਦੀ ਆਵਾਜ਼ ਦੇ ਨਮੂਨੇ ਲੈ ਰਹੀ ਹੈ। ਉਸ ਦੀ ਆਵਾਜ਼ ਮੂਸੇਵਾਲਾ ਕਤਲ ਕਾਂਡ ਦੀ ਰਚੀ ਗਈ ਸਾਜ਼ਿਸ਼ ਦੀ ਆਵਾਜ਼ ਨਾਲ ਮਿਲਾਈ ਜਾਵੇਗੀ। ਇਸ ਤੋਂ ਇਲਾਵਾ ਫਿਰੌਤੀ ਦੇ ਮਾਮਲਿਆਂ ਵਿੱਚ ਵੀ ਉਸ ਦੀ ਆਵਾਜ਼ ਦੀ ਜਾਂਚ ਕੀਤੀ ਜਾਵੇਗੀ।

ਸ਼ਾਰਪਸ਼ੂਟਰ ਮੰਨੂ ਅਤੇ ਰੂਪਾ ਨੂੰ ਮੋਗਾ ਦੇ ਸਮਾਲਸਰ ਵਿਖੇ 21 ਜੂਨ ਨੂੰ ਦੇਖਿਆ ਗਿਆ ਸੀ। ਇੱਥੇ ਇਹ ਦੋਵੇਂ ਚੋਰੀ ਦੇ ਬਾਈਕ ‘ਤੇ ਜਾਂਦੇ ਹੋਏ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਏ। ਇਹ ਫੁਟੇਜ 21 ਜੂਨ ਨੂੰ ਸਵੇਰੇ 6 ਵਜੇ ਦੇ ਕਰੀਬ ਲਈ ਗਈ ਸੀ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਬਾਵਜੂਦ ਪੰਜਾਬ ਪੁਲਿਸ ਉਨ੍ਹਾਂ ਨੂੰ ਫੜ ਨਹੀਂ ਸਕੀ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਦੋਵੇਂ ਸ਼ਾਰਪ ਸ਼ੂਟਰ ਹਾਲੇ ਵੀ ਪੰਜਾਬ ਵਿੱਚ ਕਿਤੇ ਛੁਪੇ ਹੋ ਸਕਦੇ ਹਨ ਪਰ ਅਜੇ ਤੱਕ ਪੰਜਾਬ ਪੁਲਿਸ ਉਨ੍ਹਾਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ।

ਸ਼ਾਰਪਸ਼ੂਟਰ ਮੰਨੂ ਕੁੱਸਾ ਗੈਂਗਸਟਰ ਲਾਰੈਂਸ ਅਤੇ ਉਸ ਦੇ ਕੈਨੇਡੀਅਨ ਸਿਟਿੰਗ ਪਾਰਟਨਰ ਗੋਲਡੀ ਬਰਾੜ ਦਾ ਕਰੀਬੀ ਹੈ। 29 ਮਈ ਨੂੰ ਮੰਨੂੰ ਨੇ ਮਾਨਸਾ ਦੇ ਜਵਾਹਰਕੇ ਵਿੱਚ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਸੀ। ਮੰਨੂੰ ਨੂੰ ਏ.ਕੇ.47 ਦਿੱਤੀ ਗਈ ਸੀ। ਜੇਲ ‘ਚ ਮੰਨੂੰ ਦੀ ਕੁੱਟਮਾਰ ਦੀ ਵੀਡੀਓ ਹੋਈ ਵਾਇਰਲ ਮੰਨੂੰ ਨੂੰ ਸ਼ੱਕ ਸੀ ਕਿ ਬੰਬੀਹਾ ਗੈਂਗ ਨੇ ਉਸ ਦੀ ਕੁੱਟਮਾਰ ਕਰਕੇ ਬਦਨਾਮੀ ਕੀਤੀ ਹੈ। ਜਿਸ ਕਾਰਨ ਉਹ ਨਾਰਾਜ਼ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ 3 ਗੈਂਗਸਟਰਾਂ ਨੂੰ ਪੁਲਿਸ ਨੇ ਘੇਰਿਆ: 3 ਘੰਟੇ ਤੋਂ ਐਨਕਾਊਂਟਰ ਜਾਰੀ