ਜਸਟਿਸ ਸ਼ੀਲ ਨਾਗੂ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ

ਚੰਡੀਗੜ੍ਹ, 5 ਜੁਲਾਈ 2024 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।

ਜਸਟਿਸ ਸ਼ੀਲ ਨਾਗੂ ਦਾ ਜਨਮ 1 ਜਨਵਰੀ 1965 ਨੂੰ ਹੋਇਆ ਸੀ। ਉਹ ਵਕੀਲ ਦੇ ਰੂਪ ‘ਚ 5 ਅਕਤੂਬਰ 1987 ਨੂੰ ਰਜਿਸਟਰਡ ਹੋਏ ਸੀ। ਉਨ੍ਹਾਂ ਨੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਕਾਨੂੰਨ ਦਾ ਅਭਿਆਸ ਕੀਤਾ। ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ। ਉਹ ਹਾਈ ਕੋਰਟ ਦੀ ਗਵਾਲੀਅਰ ਬੈਂਚ ਵਿੱਚ ਪ੍ਰਸ਼ਾਸਨਿਕ ਜੱਜ ਰਹਿ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਨਮਦਿਨ ਮੁਬਾਰਕ ਪੀਵੀ ਸਿੰਧੂ: ਬੈਡਮਿੰਟਨ ਕਵੀਨ ਦਾ ਸ਼ਾਨਦਾਰ ਕਰੀਅਰ, ਦਰਜ ਨੇ ਕਈ ਰਿਕਾਰਡ

ਹਾਥਰਸ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਰਾਹੁਲ: ਪੀੜਤ ਪਰਿਵਾਰਾਂ ਨੂੰ ਕਿਹਾ – ਟੈਂਸ਼ਨ ਨਾ ਲਓ, ਅਸੀਂ ਹਾਂ