ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਪਾਰਟੀ ਦਾ ਚੋਣ ਨਿਸ਼ਾਨ ‘ਟੋਕਰੀ’ ਜਾਰੀ ਕਰਨ ਲਈ ਪ੍ਰਭਾਵਸ਼ਾਲੀ ਸਮਾਗਮ

  • ਪ੍ਰੋਗਰਾਮ ਵਿਚ ਬਾਬਾ ਹਰਨਾਮ ਸਿੰਘ ਧੁੰਮਾ ਖਾਲਸਾ, ਬਾਬਾ ਬਲਜੀਤ ਸਿੰਘ ਦਾਦੂਵਾਲ, ਸੁਖਦੇਵ ਸਿੰਘ ਢੀਂਡਸਾ, ਤਰਲੋਚਨ ਸਿੰਘ, ਬਲਵੰਤ ਸਿੰਘ ਰਾਮੂਵਾਲੀਆ ਸਮੇਤ ਹੋਰ ਪੰਥਕ ਆਗੂਆਂ ਨੇ ਕੀਤੀ ਸ਼ਮੂਲੀਅਤ
  • ਗੁਰੂ ਸਾਹਿਬਾਨ ਦੇ ਦਰਸਾਏ ਰਾਹਤ ‘ਤੇ ਚੱਲ ਕੇ ਇਸਾਈ ਧਰਮ ਦੇ ਪ੍ਰਚਾਰ ਨੁੰ ਠਲ੍ਹ ਪਾਉਣ ਦੀ ਲੋੜ : ਬਾਬਾ ਹਰਨਾਮ ਸਿੰਘ ਧੂੰਮਾਂ
  • ਅਸੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲਿਆਂ ਤੇ ਗੋਲਕ ਚੋਰਾਂ ਨਾਲ ਸਾਂਝ ਪਾਉਣ ਤੋਂ ਨਾਂਹ ਕੀਤੀ : ਹਰਮੀਤ ਸਿੰਘ ਕਾਲਕਾ
  • ਦਿੱਲੀ ਦੇ ਸਿੱਖ ਹਮੇਸ਼ਾ ਕੌਮ ਦੀਆਂ ਭਾਵਨਾਵਾਂ ਮੁਤਾਬਕ ਚੱਲਣਗੇ : ਜਗਦੀਪ ਸਿੰਘ ਕਾਹਲੋਂ
  • ਬਾਦਲਾਂ ਨੇ ਸਿੱਖ ਪੰਥ ਦਾ ਸਭ ਤੋਂ ਵੱਡਾ ਨੁਕਸਾਨ ਕੀਤਾ : ਬਲਵੰਤ ਸਿੰਘ ਰਾਮੂਵਾਲੀਆ
  • ਪੰਥ ਵਾਸਤੇ ਕੰਮ ਕਰਨਾ ਸਮੇਂ ਦੀ ਲੋੜ : ਸੁਖਦੇਵ ਸਿੰਘ ਢੀਂਡਸਾ

ਨਵੀਂ ਦਿੱਲੀ, 17 ਜੁਲਾਈ 2022 – ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦਾ ਚੋਣ ਨਿਸ਼ਾਨ ‘ਟੋਕਰੀ’ ਜਾਰੀ ਕਰਨ ਵਾਸਤੇ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਇਥੇ ਤਾਲਕਟੋਰਾ ਸਟੇਡੀਅਮ ਵਿਚ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਅਹੁਦੇਦਾਰਾਂ ਦੇ ਨਾਲ ਨਾਲ ਪੰਥ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਗੂ ਜਿਹਨਾਂ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ, ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਕੇਂਦਰੀ ਮੰਤਰੀ ਸਰਦਾਰ ਬਲਵੰਤ ਸਿੰਘ ਰਾਮੂਵਾਲੀਆ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਦਿੱਲੀ ਹੀ ਨਹੀਂ ਬਲਕਿ ਸਮੁੱਚੇ ਦੇਸ਼ ਵਿਚ ਨਵੀਂ ਸ਼ੁਰੂਆਤ ਹੈ। ਉਹਨਾਂ ਕਿਹਾ ਕਿਪੰਥ ਵਿਚ ਬਹੁਤ ਵੱਡਾ ਦੁਖਾਂਤ ਚਲ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਵਿਚ ਸੰਗਤਾਂ ਨੇ ਸਾਡੇ ਮੈਂਬਰ ਸਾਹਿਬਾਨ ਨੁੰ ਜਿਤਾਇਆ ਤੇ ਜਿਤਵਾਇਆ ਹੈ। ਉਹਨਾਂ ਕਿਹਾ ਕਿ ਸੰਗਤਾਂ ਨੇ ਸਾਡੇ ਮੋਢੇ ਨਾਲ ਮੋਢਾ ਲਗਾ ਕੇ ਸਾਡਾ ਸਾਥ ਦਿੱਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 30 ਜਿੱਤੇ ਹੋਏ ਮੈਂਬਰਾਂ ਨੁੰ ਹੁਕਮ ਸੁਣਾਇਆ ਗਿਆ ਸੀ ਕਿ ਤੁਸੀਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀਕੇ ਨਾਲ ਸਾਂਝ ਪਾਉ।

ਉਹਨਾਂ ਕਿਹਾ ਕਿ ਜਿਹਨਾਂ ਨੂੰ ਖੁਦ ਪਾਰਟੀ ਨੇ ਗੋਲਕ ਚੋਰੀ ਦੇ ਦੋਸ਼ਾਂ ਵਿਚ ਕੱਢਿਆ ਤੇ ਜਿਹਨਾਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਨਮਾਨਤ ਕੀਤਾ, ਉਹਨਾਂ ਨਾਲ ਅਸੀ ਕਿਵੇਂ ਸਾਂਝ ਪਾ ਸਕਦੇ ਹਾਂ। ਉਹਨਾਂ ਕਿਹਾ ਕਿ ਅਸੀਂ ਮਨੁੱਖਤਾ ਦੀ ਸੇਵਾ ਕੀਤੀ ਹੈ, ਜਿਹਨਾਂ ਵਿਚ ਦਵਾਈਆਂ ਦੀ ਸੇਵਾ, ਕਿਸਾਨ ਅੰਦੋਲਨ ਲਈ ਲੰਗਰ ਦੀ ਸੇਵਾ ਜਾਂ ਕੋਈ ਹੋਰ ਸੇਵਾ ਸ਼ਾਮਲ ਹੈ। ਉਹਨਾਂ ਕਿਹਾ ਕਿ ਅੱਜ ਦੇ ਇਕੱਠ ਨੇ ਸਾਬਤ ਕੀਤਾ ਕਿ ਦਿੱਲੀ ਦੀ ਸੰਗਤ ਸਾਡੇ ਨਾਲ ਖਲੋਤੀ ਹੈ। ਉਹਨਾਂ ਕਿਹਾ ਕਿ ਜਿਹੜੀਆਂ ਸੇਵਾਵਾਂ ਅਸੀਂ ਗੁਰੂ ਘਰ ਦੀਆਂ ਕਰ ਰਹੇ ਹਾਂ, ਉੁਹ ਕਰਦੇ ਰਹਾਂਗੇ ਤੇ ਕੌਮ ਦੇ ਮਸਲਿਆਂ ਵਾਸਤੇ ਹਮੇਸ਼ਾ ਡੱਟ ਕੇ ਕੰਮ ਕਰਾਂਗੇ।

ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਰਫ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਸੇਵਾ ਕਰ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਤਾਂ ਉਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿਚ ਸਿੱਖ ਬੱਚੇ ਪਤਿਤਪੁਣੇ ਵੱਲ ਵੱਧ ਰਹੀ ਹੈ ਤੇ ਇਸਾਈ ਧਰਮ ਦਾ ਪ੍ਰਚਾਰ ਸਿਖਰਾਂ ‘ਤੇ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਆਪਣੇ ਸਕੂਲਾਂ ਦਾ ਗੌਰਵ ਵਾਪਸ ਲਿਆਉਣ ਤੇ ਆਪਣੇ ਵਾਅਦੇ ਪੂਰੇ ਕਰਨ ਵਾਸਤੇ ਵਚਨਬੱਧ ਹਾਂ।

ਇਸ ਮੌਕੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹਨਾਂ ਨੇ 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਨਮਾਨਤ ਕੀਤਾ, ਉਹਨਾਂ ਨਾਲ ਅੱਜ ਗਲਵਕੜੀਆਂ ਪਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅੱਜ ਪਰਿਵਾਰ ਨੁੰ ਅੱਗੇ ਰੱਖ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪੁਰਾਤਨ ਰਵਾਇਤਾਂ ਮੁਤਾਬਕ ਅੱਗੇ ਹੋ ਕੇ ਕੰਮ ਕਰੇਗਾ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕੌਮ ਵਿਚ ਪਿਛਲੇ ਸਮੇਂ ਵਿਚ ਅਵੇਸਲਾਪਨ ਆਇਆ ਹੈ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੁੰ ਰਿਹਾਅ ਨਹੀਂ ਕਰਵਾਇਆ ਜਾ ਸਕਿਆ। ਉਹਨਾਂ ਕਿਹਾ ਕਿ ਹੁਣ ਅਕਾਲੀ ਦਲ ਦਿੱਲੀ ਸਟੇਟ ਯਤਨ ਕਰ ਰਿਹਾ ਹੈ ਤੇ ਪੂਰਨ ਉਮੀਦ ਹੈ ਕਿ ਬੰਦੀ ਸਿੰਘ ਜਲਦੀ ਰਿਹਾਅ ਹੋਣਗੇ। ਉਹਨਾਂ ਕਿਹਾ ਕਿ ਇਸ ਮੌਕੇ ਲੋੜ ਹੈ ਕਿ ਇਸਾਈ ਧਰਮ ਦੇ ਪ੍ਰਚਾਰ ਨੂੰ ਠੱਲ੍ਹ ਪਾਈ ਜਾਵੇ ਤੇ ਖਾਲਸਾ ਪੰਥ ਦਾ ਪ੍ਰਚਾਰ ਤੇ ਪ੍ਰਸਾਰ ਸਾਰੀ ਦੁਨੀਆਂ ਵਿਚ ਕੀਤਾ ਜਾਵੇ। ਉਹਨਾਂ ਕਿਹਾ ਕਿ ਜੋ ਚੋਣ ਨਿਸ਼ਾਨ ਹੈ, ਉਹ ਕੌਮ ਦਾ ਨਿਸ਼ਾਨ ਹੈ। ਉਹਨਾਂ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਸਾਨੂੰ ਸੇਵਾ ਕਰਨ ਦੀ ਜਾਚ ਸਿਖਾਈ, ਇਸ ਪ੍ਰਤੀਕ ਦਾ ਬਹੁਤ ਵੱਡਾ ਸਿਧਾਂਤ ਹੈ। ਉਹਨਾਂ ਕਿਹਾ ਕਿ ਕੌਮ ਨੇ ਟੋਕਰੀ ਚੁੱਕ ਕੇ ਗੁਰਦੁਆਰਾ ਸਾਹਿਬਾਨ ਬਣਾਏ ਤੇ ਗਰੀਬਾਂ ਦੇ ਪੇਟ ਭਰੇ, ਲੋੜਵੰਦਾਂ ਦੀਆਂ ਲੋੜਾਂ ਹਰ ਪੱਖੋਂ ਪੂਰੀਆਂ ਕੀਤੀਆਂ। ਉਹਨਾਂ ਕਿਹਾ ਕਿ ਅਸੀਂ ਇਸ ਜਥੇਬੰਦੀ ਦਾ ਤਨ, ਮਨ ਤੇ ਧਨ ਨਾਲ ਸਹਿਯੋਗ ਕਰਾਂਗੇ ਤੇ ਦਮਦਮੀ ਟਕਸਾਲ ਤੇ ਸੰਤ ਸਮਾਜ ਵੱਲੋਂ ਸਾਰੀ ਜਥੇਬੰਦੀ ਨੂੰ ਵਧਾਈ ਦਿੰਦਿਆਂ ਹਰ ਤਰੀਕੇ ਦੇ ਸਹਿਯੋਗ ਦਾ ਵਾਅਦਾ ਕੀਤਾ।

ਸਮਾਗਮ ਵਿਚ ਸਟੇਜ ਸਕੱਤਰ ਦੀ ਸੇਵਾ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਬਾਖੂਬੀ ਨਿਭਾਈ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਵਿਸ਼ੇਸ਼ ਤੌਰ ‘ਤੇ ਸਿੰਘ ਪਹੁੰਚੇ।
ਸਮਾਗਮ ਨੂੰ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਅਤੇ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਬਾਦਲਾਂ ‘ਤੇ ਵਰ੍ਹਦਿਆਂ ਕਿਹਾ ਕਿ ਉਹ ਚਾਲਾਕੀ ਕਰ ਰਹੇ ਹਨ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਡਰਾਮਾ ਕਰ ਰਹੇ ਹਨ। ਉਹਨਾਂ ਕਿਹਾ ਕਿ ਭਾਰਤ ਵਿਚ ਸਿੱਖ ਵਿਦਿਆਰਥੀ ਸਭ ਤੋਂ ਘੱਟ ਵਿਗਿਆਨ ਤੇ ਅੰਕੜਾ ਵਿਗਿਆਨ ਪੜ੍ਹਦੇ ਹਨ ਜਿਸ ਕਾਰਨ ਸਿੱਖਾਂ ਨੁੰ ਨੌਕਰੀਆਂ ਨਹੀਂ ਮਿਲ ਰਹੀਆਂ। ਉਹਨਾਂ ਕਿਹਾ ਕਿ ਬਾਦਲ ਕੋਰੋਨਾ ਤੋਂ ਵੀ ਘਾਤਕ ਹਨ। ਉਹਨਾਂ ਨੇ ਸਿੱਖ ਵਿਦਿਆਰਥੀਆਂ ਨੂੰ ਮੁਹਾਰਤੀ ਸਿੱਖਿਆ ਦੇਣ ‘ਤੇ ਜ਼ੋਰ ਦਿੱਤਾ। ਉਹਨਾਂ ਦਾਅਵਾ ਕੀਤਾ ਕਿ ਉਹਨਾਂ ਨੇ 514 ਨੌਜਵਾਨ ਦਿੱਲੀ ਪੁਲਿਸ ਵਿਚ ਭਰਤੀ ਕਰਵਾਏ ਹਨ।

ਇਸ ਮੌਕੇੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਕਮੇਟੀ ਪੰਥ ਨੇ ਹੋਂਦ ਵਿਚ ਲਿਆਂਦੀ ਸੀ। ਉਹਨਾਂ ਕਿਹਾ ਕਿ ਅੱਜ ਦਿੱਲੀ ਕਮੇਟੀ ਦੇ ਮੁੱਖ ਸੇਵਾਦਾਰ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਤੇ ਭੁਪਿੰਦਰ ਸਿੰਘ ਭੁੱਲਰ ਸਮੇਤ ਹੋਰਨਾਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਸਥਾਪਨਾ ਕੀਤੀ ਹੈ। ਉਹਨਾਂ ਕਿਹਾ ਕਿ ਉਹ ਦਿਨ ਤੇ ਰਾਤ ਇਹਨਾਂ ਦਾ ਸਾਥ ਦੇਣਗੇ ਜੋ ਖਾਲਸਾ ਪੰਥ ਦੀ ਚੜ੍ਹਦੀਕਲਾ ਵਾਸਤੇ ਕਾਰਜ ਕਰਨਗੇ। ਇਹਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਸਾਥ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸੰਦੇਸ਼ ਪੂਰੀ ਦੁਨੀਆ ਤੇ ਦੇਸ਼ ਅੰਦਰ ਜਾਣਾ ਹੈ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹਨਾਂ ਨੇ ਅਕਾਲੀ ਦਲ ਦੀ ਚੋਣਾਂ ਵਿਚ ਹਾਰ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇਣ ਵਾਸਤੇ ਕਿਹਾ ਸੀ ਪਰ ਉਹ ਔਖੇ ਹੋ ਗਏ। ਉਹਨਾਂ ਕਿਹਾ ਕਿ ਜਵਾਬਦੇਹੀ ਤੈਅ ਕਰਨੀ ਲਾਜ਼ਮੀ ਹੈ। ਉਹਨਾਂ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਜਿਸ ਸ਼ਰਧਾ ਨਾਲ ਇਹਨਾਂ ਨੇ ਪਾਰਟੀ ਖੜ੍ਹੀ ਕੀਤੀ ਹੈ, ਉਸੇ ਸ਼ਰਧਾ ਨਾਲ ਇਹ ਜਿੱਤਾਂ ਪ੍ਰਾਪਤ ਕਰਨਗੇ।
ਇਸ ਮੌਕੇ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ, ਪਾਰਟੀ ਦੇ ਹੋਰ ਅਹੁਦੇਦਾਰ, ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦਾਸਪੁਰ ਤੋਂ ਬਾਅਦ ਹੁਣ ਪਠਾਨਕੋਟ ਬਾਰਡਰ ‘ਤੇ ਦਿਸਿਆ ਡਰੋਨ

CM ਮਾਨ ਨੇ ਮੰਤਰੀਆਂ ਨੂੰ ਸੌਂਪੇ ਜ਼ਿਲ੍ਹੇ: ਕਿਸੇ ਵੀ ਮੰਤਰੀ ਨੂੰ ਨਹੀਂ ਦਿੱਤਾ ਗਿਆ ਉਸ ਦਾ ਗ੍ਰਹਿ ਜ਼ਿਲ੍ਹਾ