ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮਾਨੀ ਬੋਰਡ ਬਣਾਇਆ: ਬਲਵਿੰਦਰ ਭੂੰਦੜ ਨੂੰ ਬਣਾਇਆ ਚੇਅਰਮੈਨ

  • ਪੰਜ ਮੈਂਬਰਾਂ ਨੂੰ ਬੋਰਡ ਵਿੱਚ ਥਾਂ ਮਿਲੀ

ਚੰਡੀਗੜ੍ਹ, 7 ਅਗਸਤ 2024 – ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਪਾਰਲੀਮਾਨੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਸ਼ਾਮਿਲ ਕੀਤੇ ਗਏ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।

ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਇਸ ਤੋਂ ਪਹਿਲਾਂ ਅਕਾਲੀ ਦਲ ਵਿੱਚ ਬਗਾਵਤ ਤੋਂ ਬਾਅਦ ਪੁਰਾਣੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ 4 ਅਗਸਤ ਨੂੰ ਨਵੀਂ ਕੋਰ ਕਮੇਟੀ ਬਣਾਈ ਗਈ ਸੀ। ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਸ. ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ.ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ: ਸੁਖਵਿੰਦਰ ਸੁੱਖੀ ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਹੋਈ ਬੇਹੋਸ਼, ਪੈਰਿਸ ਦੇ ਹਸਪਤਾਲ ‘ਚ ਭਰਤੀ

ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 12 ਖਾਲੀ ਸੀਟਾਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ