ਚੰਡੀਗੜ੍ਹ, 14 ਫਰਵਰੀ 2024 – ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ‘ਕੱਲ੍ਹ 15 ਫਰਵਰੀ ਨੂੰ ਹੋਣ ਵਾਲੀ ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਇਹ ਸਮੁੱਚੀ ਲੀਡਰਸ਼ਿਪ ਵੱਲੋਂ ਇਹ ਫੈਸਲਾ ਕਿਸਾਨ ਅੰਦੋਲਨ ਦੇ ਕਾਰਨ ਲਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਅਕਾਲੀ ਦਲ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ 15 ਫਰਵਰੀ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 2 ਵਜੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਗਈ ਹੈ। ਇਸ ਮੀਟਿੰਗ ਤੋਂ ਬਾਅਦ ਹੀ ਕੋਈ ਅਗਲਾ ਫੈਸਲਾ ਲਿਆ ਜਾਵੇਗਾ।
ਭਲਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਰੋਜ਼ਪੁਰ ਦਿਹਾਤੀ ਅਤੇ ਫਰੀਦਕੋਟ ਵਿਧਾਨ ਸਭਾ ਹਲਕਿਆਂ ‘ਚ ‘ਪੰਜਾਬ ਬਚਾਓ ਯਾਤਰਾ’ ਕੀਤੀ ਜਾਣੀ ਸੀ, ਜਿਸ ਨੂੰ ਕਿ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ।