- ਨਿਹੰਗ ਸਿੰਘਾਂ ਨੇ ਸ਼ਿਵ ਸੈਨਿਕਾਂ ਨੂੰ ਕੀਤੀ ਤਾੜਨਾ
- ਪੁਲਿਸ ਅਧਿਕਾਰੀਆਂ ਨੇ ਲਿਆ ਸ਼ਿਵ ਸੈਨਿਕਾਂ ਨੂੰ ਹਿਰਾਸਤ ਵਿੱਚ
- ਪੁਲਿਸ ਅਧਿਕਾਰੀ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਨ ਕੀਤੀ ਮਨਾਹੀ
ਅੰਮ੍ਰਿਤਸਰ, 2 ਮਾਰਚ 2023 – ਅਜਨਾਲਾ ਘਟਨਾ ਤੋਂ ਬਾਦ ਅੱਜ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਵਲੋਂ ਭਾਈ ਅੰਮ੍ਰਿਤਪਾਲ ਦਾ ਪੁਤਲਾ ਫੂਕਣ ਦੀ ਤਿਆਰੀ ਕੀਤੀ ਗਈ ਸੀ। ਪਰ ਜਿਸ ਤਰ੍ਹਾਂ ਹੀ ਪੁਲੀਸ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਪੁਲਿਸ ਨੇ ਮੌਕੇ ‘ਤੇ ਪੁਹੰਚ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਨੂੰ ਪੁਤਲਾ ਫੂਕਣ ਤੋਂ ਰੋਕਿਆ ਤੇ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਪੁਲਿਸ ਉਹਨਾਂ ਨੂੰ ਗੱਡੀ ਵਿੱਚ ਬਿਠਾ ਕੇ ਥਾਣੇ ਲੈ ਗਈ।
ਮੌਕੇ ਗੱਲਬਾਤ ਦੌਰਾਨ ਸ਼ਿਵ ਸੈਨਿਕਾਂ ਨੇ ਕਿਹਾ ਕਿ ਅੰਮ੍ਰਿਤਪਾਲ ਪੰਜਾਬ ਦਾ ਮਹੌਲ ਖਰਾਬ ਕਰ ਰਿਹਾ ਹੈ, ਪਿਛਲੇ ਦਿਨੀਂ ਅਜਨਾਲਾ ਵਿੱਚ ਜੋ ਘਟਨਾ ਵਾਪਰੀ ਹੈ, ਉਹ ਬਹੁਤ ਹੀ ਮੰਦਭਾਗੀ ਹੈ। ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਹਾਜ਼ਰੀ ‘ਚ ਪੁਲਿਸ ਅਧਿਕਾਰੀਆਂ ਨੂੰ ਜ਼ਖਮੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅੱਜ ਅਸੀਂ ਪੁਤਲਾ ਫੂਕਣ ਆਏ ਸੀ ਪਰ ਪੁਲਿਸ ਨਾਲ ਸਮਝੌਤਾ ਹੋ ਗਿਆ ਹੈ, ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸਾਨੂੰ ਸੱਤ ਦਿਨ ਦਾ ਸਮਾਂ ਦਿੱਤਾ ਹੈ ਕਿ ਅਸੀਂ ਅੰਮ੍ਰਿਤਪਾਲ ਸਿੰਘ ਤੇ ਕਾਰਵਾਈ ਕਰਾਂਗੇ। ਇਸ ਮੌਕੇ ਸ਼ਿਵ ਸੈਨਾ ਦੇ ਆਗੂਆਂ ਨੇ ਕਿਹਾ ਕੀ ਸੱਤ ਦਿਨ ਦੇ ਅੰਦਰ ਅਗਰ ਅੰਮ੍ਰਿਤਪਾਲ ਤੇ ਕਾਰਵਾਈ ਨਹੀਂ ਹੋਈ ਤੇ ਦੋਬਾਰਾ ਪ੍ਰਦਰਸ਼ਨ ਕਰਾਂਗੇ।

ਦੂਸਰੇ ਪਾਸੇ ਮੌਕੇ ਤੇ ਪੁਹੰਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਕਿਹਾ ਕੀ ਸ਼ਿਵ ਸੈਨਿਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ। ਭਾਈ ਅੰਮ੍ਰਿਤਪਾਲ ਦਾ ਕਿਸੇ ਕੀਮਤ ‘ਤੇ ਅਸੀਂ ਉਨ੍ਹਾਂ ਨੂੰ ਪੁਤਲਾ ਨਹੀਂ ਫੂਕਣ ਦਵਾਂਗੇ। ਦੂਸਰੇ ਪਾਸੇ ਮੌਕੇ ਤੇ ਆਏ ਏਸੀਪੀ ਕੰਵਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਜ਼ਿਆਦਾ ਕੁੱਝ ਕਹੇ ਬਿਨਾਂ ਕਿਹਾ ਕਿ ਕਾਨੂੰਨ ਮੁਤਾਬਕ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
