ਅੰਮ੍ਰਿਤਸਰ, 4 ਨਵੰਬਰ 2022 – ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੁਧੀਰ ਸੂਰੀ ਦੀ ਮੌਤ ਹੋ ਗਈ ਹੈ। ਅੱਜ ਗੋਪਾਲ ਮੰਦਰ ਕਸ਼ਮੀਰ ਐਵੀਨਿਊ ਵਿਖੇ ਦਿੱਤਾ ਜਾ ਰਿਹਾ ਸੀ ਧਰਨਾ ਗੋਪਾਲ ਮੰਦਿਰ ਦੇ ਬਾਹਰ ਕੂੜੇ ਦੇ ਢੇਰ ਵਿੱਚ ਪਈਆਂ ਸਨ ਦੇਵੀ ਦੇਵਤਾਵਾਂ ਦੀਆਂ ਤਸਵੀਰਾਂ ਜਿਸ ਨੂੰ ਲੈ ਕੇ ਸੁਧੀਰ ਸੂਰੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੋਪਾਲ ਮੰਦਿਰ ਦੇ ਪ੍ਰਧਾਨ ਨਾਲ ਬਹਿਸ ਕੀਤੀ ਜਾ ਰਹੀ ਸੀ, ਇੰਨੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਭੀੜ ‘ਚੋਂ ਕਿਸੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚੋਂ ਦੋ ਗੋਲੀਆਂ ਸੁਧੀਰ ਸੂਰੀ ਨੂੰ ਲੱਗੀਆਂ ਦੱਸੀਆਂ ਜਾ ਰਹੀਆਂ ਹਨ।
ਮੁੱਢਲੀ ਜਾਣਕਾਰੀ ਮੁਤਾਬਕ ਸੁਧੀਰ ਸੂਰੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਮੌਤ ਹੋ ਗਈ ਹੈ।
ਪੁਲਿਸ ਨੇ ਨਾਕਾਬੰਦੀ ਕਰਦੇ ਹੋਏ ਹਮਲਾਵਰ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪੁਲੀਸ ਸੂਤਰਾਂ ਅਨੁਸਾਰ ਸੁਧੀਰ ਸੂਰੀ ਗੈਂਗਸਟਰ ਦੇ ਨਿਸ਼ਾਨੇ ’ਤੇ ਸੀ ਅਤੇ ਉਸ ’ਤੇ ਹਮਲੇ ਦੀ ਸਾਜ਼ਿਸ਼ ਰਚ ਰਿਹਾ ਸੀ। ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਨੇ ਪੁਲਸ ਪੁੱਛਗਿੱਛ ‘ਚ ਖੁਲਾਸਾ ਕੀਤਾ ਸੀ ਕਿ ਉਸ ਨੇ ਸੁਧੀਰ ਸੂਰੀ ‘ਤੇ ਹਮਲਾ ਕਰਨਾ ਸੀ ਅਤੇ ਉਸ ਨੇ ਇਸ ਦੀ ਰੇਕੀ ਵੀ ਕੀਤੀ ਸੀ।