ਪੰਜਾਬ ਦੇ SHO ਤੋਂ ਲੈ ਕੇ ਸੀਨੀਅਰ ਅਧਿਕਾਰੀ ਰੋਜ਼ਾਨਾ 11 ਤੋਂ 1 ਵਜੇ ਤੱਕ ਦਫ਼ਤਰਾਂ ‘ਚ ਬੈਠਣਗੇ, DGP ਨੇ ਹੁਕਮ ਕੀਤੇ ਜਾਰੀ

ਚੰਡੀਗੜ੍ਹ, 9 ਜੂਨ 2024 – ਪੰਜਾਬ ਦੇ ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਡੀਜੀਪੀ ਵੱਲੋਂ ਸਾਰੇ ਰੇਂਜ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ।

ਇਸ ਤੋਂ ਬਿਨਾਂ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਰਟਰ ਵਿਖੇ, ਵਿਸ਼ੇਸ਼ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪਲਬਧ ਰਹਿਣ ਲਈ ਦਿਨ ਨਿਰਧਾਰਤ ਕੀਤੇ ਗਏ ਹਨ।

ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਪੁਲਿਸ ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇੱਕ ਵੱਡਾ ਕਦਮ ਹੈ। ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੀ ਪੰਜਾਬ ‘ਚੋਂ ਵੀ ਕਿਸੇ ਲੀਡਰ ਨੂੰ ਮਿਲ ਸਕਦੀ ਹੈ ਕੇਂਦਰ ‘ਚ ਵਜ਼ੀਰੀ ?

ਕਪੂਰਥਲਾ ‘ਚ ਪੁਲਿਸ ਮੁਲਾਜ਼ਮ ਸਮੇਤ ਦੋ ਗ੍ਰਿਫਤਾਰ: ਪੜ੍ਹੋ ਕੀ ਹੈ ਮਾਮਲਾ ?