ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ

  • ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ
  • ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ ਕੋਟਾ ਹਾਸਲ ਕਰਨ ਵਾਲੇ ਤੀਜੇ ਪੰਜਾਬੀ ਨਿਸ਼ਾਨੇਬਾਜ਼ ਨੂੰ ਦਿੱਤੀ ਵਧਾਈ
  • ਓਲੰਪਿਕਸ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਦਿੱਤੇ ਜਾਣਗੇ

ਚੰਡੀਗੜ੍ਹ, 27 ਅਕਤੂਬਰ 2023 – ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਤੇ ਰਾਜੇਸ਼ਵਰੀ ਕੁਮਾਰੀ ਨੇ ਓਲੰਪਿਕਸ ਲਈ ਕੁਆਲੀਫਾਈ ਕੀਤਾ ਹੈ। ਭਾਰਤੀ ਹਾਕੀ ਟੀਮ ਵੀ ਏਸ਼ਿਆਈ ਖੇਡਾਂ ਦਾ ਸੋਨ ਤਮਗ਼ਾ ਜਿੱਤ ਕੇ ਸਿੱਧਾ ਕੁਆਲੀਫਾਈ ਹੋ ਗਈ ਹੈ ਜਿਸ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ 10 ਪੰਜਾਬੀ ਖਿਡਾਰੀ ਹਨ।

ਮੀਤ ਹੇਅਰ ਨੇ ਮੁਹਾਲੀ ਰਹਿੰਦੇ ਜਲਾਲਾਬਾਦ ਦਾ ਜੰਮਪਲ ਅਰਜੁਨ ਬਬੂਟਾ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੋਟੀ ਉਮਰ ਦੇ ਇਸ ਨਿਸ਼ਾਨੇਬਾਜ਼ ਨੇ ਪਿਛਲੇ ਸਾਲ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਤਿਆਰੀ ਲਈ ਸੂਬਾ ਸਰਕਾਰ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ, ਧਨਖੜ ਦੀ ਥਾਂ MP ਨਾਇਬ ਸੈਣੀ ਨੂੰ ਮਿਲੀ ਜ਼ਿੰਮੇਵਾਰੀ

ਅੱਜ ਵਰਲਡ ਕੱਪ ‘ਚ ਦੋ ਮੁਕਾਬਲੇ, ਪਹਿਲਾ ਮੈਚ ਆਸਟ੍ਰੇਲੀਆ-ਨਿਊਜ਼ੀਲੈਂਡ ਅਤੇ ਦੂਜਾ ਮੈਚ ਬੰਗਲਾਦੇਸ਼-ਨੀਦਰਲੈਂਡ ਵਿਚਾਲੇ ਹੋਵੇਗਾ