ਬਠਿੰਡਾ ਮਿਲਟਰੀ ਸਟੇਸ਼ਨ ’ਚ ਫੇਰ ਚੱਲੀ ਗੋ+ਲੀ, ਇਕ ਹੋਰ ਜਵਾਨ ਹੋਇਆ ਹਲਾਕ

ਬਠਿੰਡਾ, 13 ਅਪ੍ਰੈਲ, 2023: ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫੌਜੀਆਂ ਦੇ ਕਤਲ ਤੋਂ ਬਾਅਦ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਇਕ ਹੋਰ ਫੌਜੀ ਦੀ ਮੌਤ ਹੋ ਗਈ।

ਮ੍ਰਿਤਕ ਜਵਾਨ ਦੀ ਪਛਾਣ ਲਘੁ ਰਾਜ ਵਜੋਂ ਹੋਈ ਹੈ। ਪੁਲਸ ਮੁਤਾਬਕ ਡਿਊਟੀ ‘ਤੇ ਮੌਜੂਦ ਇਕ ਜਵਾਨ ਨੂੰ ਅਚਾਨਕ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਬਲੇਗੌਰ ਹੈ ਕਿ ਡਿਊਟੀ ਦੌਰਾਨ ਹਥਿਆਰਾਂ ਦੀ ਸਫਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਅਚਨਚੇਤ ਚੱਲੀ ਜਿਸ ਵਿਚ ਇਕ ਫੌਜੀ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਫੌਜੀ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਬਠਿੰਡਾ ਵਿਖੇ ਰੱਖਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੌਜੀ ਡਿਊਟੀ ’ਤੇ ਤਾਇਨਾਤ ਸੀ ਜਦੋਂ ਇਹ ਗੋਲੀ ਚੱਲ ਗਈ ਤੇ ਫੌਜੀ ਦੀ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BJP ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਨਾਂਅ ਦਾ ਕੀਤਾ ਐਲਾਨ

ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ: ਦੋ ਅਣਪਛਾਤਿਆਂ ਖ਼ਿਲਾਫ਼ FIR ਦਰਜ