ਅੰਮ੍ਰਿਤਸਰ ‘ਚ NRI ਨੂੰ ਹਮਲਾਵਰਾਂ ਨੇ ਘਰ ‘ਚ ਦਾਖਲ ਹੋ ਕੇ ਮਾਰੀਆਂ ਗੋਲੀਆਂ

  • ਬੱਚੇ ਹੱਥ ਜੋੜ ਕੇ ਹਮਲਾਵਰਾਂ ਨੂੰ ਰੋਕਦੇ ਰਹੇ
  • NRI ਸੁਖਚੈਨ ਸਿੰਘ ਅਮਰੀਕਾ ਤੋਂ ਆਪਣੇ ਪਿੰਡ ਦਬੁਰਜੀ ਆਇਆ ਹੋਇਆ ਸੀ

ਅੰਮ੍ਰਿਤਸਰ, 24 ਅਗਸਤ 2024 – ਅੰਮ੍ਰਿਤਸਰ ਵਿੱਚ ਇੱਕ NRI ਨੂੰ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ NRI ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਅਮਰੀਕਾ ਵਿਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਸੁਖਚੈਨ ਸਿੰਘ ਜਿੰਮ ਜਾਣ ਤੋਂ ਪਹਿਲਾਂ ਦੰਦ ਬੁਰਸ਼ ਕਰ ਰਿਹਾ ਸੀ। ਉਦੋਂ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਘਰ ਅੰਦਰ ਵੜ ਗਏ। ਜਿਵੇਂ ਹੀ ਉਹ ਘਰ ਅੰਦਰ ਵੜਿਆ ਤਾਂ ਮੁਲਜ਼ਮ ਉਸ ਦੀ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕਰਨ ਲੱਗੇ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ।

ਮੁਲਜ਼ਮਾਂ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਿਸ ਵਿੱਚੋਂ ਦੋ ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਅਟਕ ਗਿਆ।

ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਜਦੋਂ ਹਥਿਆਰ ਅਟਕ ਗਿਆ ਤਾਂ ਮੁਲਜ਼ਮ ਘਰੋਂ ਭੱਜ ਗਏ। ਉਹ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਉਸ ਦੀ ਦੂਜੀ ਪਤਨੀ ਹੈ ਅਤੇ ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ।

ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਸੀ ਅਤੇ ਮਾਮਲਾ ਅਦਾਲਤ ਵਿੱਚ ਚਲਾ ਗਿਆ। ਉਨ੍ਹਾਂ ਦੇ ਦੋ ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਨੇ Zee Studio ਨੂੰ ਭੇਜਿਆ ਨੋਟਿਸ: ਐਮਰਜੈਂਸੀ ਫਿਲਮ ਦਾ ਵਿਵਾਦਤ ਦ੍ਰਿਸ਼ਾਂ ਵਾਲਾ ਟ੍ਰੇਲਰ ਰਿਲੀਜ਼ ਕਰਨ ਦੇ ਦੋਸ਼

ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਐਸਪੀਏ ਦੇ ਮੈਂਬਰ ਬਣੇ