- ਦੀਪ ਮਲਹੋਤਰਾ ਅਕਾਲੀ ਦਲ ਦੇ ਰਹਿ ਚੁੱਕੇ ਹਨ ਵਿਧਾਇਕ
ਨਵੀਂ ਦਿੱਲੀ, 4 ਦਸੰਬਰ 2023 – ਦਿੱਲੀ ਦੇ ਪੰਜਾਬੀ ਬਾਗ ਸਥਿਤ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ‘ਤੇ ਗੋਲੀਬਾਰੀ ਹੋਈ ਹੈ। ਦਿੱਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੱਛਮੀ ਦਿੱਲੀ ਦੇ ਡੀਸੀਪੀ ਵਚਿੱਤਰ ਵੀਰ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਕਰੀਬ 6:45 ਵਜੇ ਵਾਪਰੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ੍ਹ ਬਰਾਮਦ ਕਰ ਲਏ ਹਨ। ਫਿਲਹਾਲ ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋ ਵਿਅਕਤੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਪੈਦਲ ਆਏ ਸੀ ਅਤੇ ਗੋਲੀਆਂ ਚਲਾ ਦਿੱਤੀਆਂ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਉਥੋਂ ਭੱਜ ਗਏ । ਖੁਸ਼ਕਿਸਮਤੀ ਹੈ ਕਿ ਇਸ ਘਟਨਾ ਵਿੱਚ ਕਿਸੇ ਨੂੰ ਗੋਲੀ ਨਹੀਂ ਲੱਗੀ।
ਇਸ ਦੇ ਨਾਲ ਹੀ ਪੁਲਿਸ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਪੀੜਤ ਨੂੰ ਪਹਿਲਾਂ ਕਦੇ ਕੋਈ ਧਮਕੀ ਭਰਿਆ ਕਾਲ ਨਹੀਂ ਆਇਆ। ਹਾਲਾਂਕਿ, ਪੁਲਿਸ ਪਹਿਲ ਦੇ ਅਧਾਰ ‘ਤੇ ਇਸ ਕੋਣ ਤੋਂ ਜਾਂਚ ਕਰ ਰਹੀ ਹੈ।