ਮਾਨਸਾ, 8 ਅਪ੍ਰੈਲ 2025 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਜੀਵਨ ਜੋਤ ਉਰਫ਼ ਜੁਗਨੂੰ ਵਜੋਂ ਹੋਈ ਹੈ। ਉਸ ਨੂੰ ਦਿੱਲੀ ਏਅਰਪੋਰਟ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਸ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਪੁਲਸ ਦੀ ਟੀਮ ਉਸ ਨੂੰ ਲਿਆਉਣ ਲਈ ਦਿੱਲੀ ਲਈ ਰਵਾਨਾ ਵੀ ਹੋ ਗਈ ਹੈ।
ਜਾਣਕਾਰੀ ਮੁਤਾਬਕ ਦਿੱਲੀ ਏਅਰਪੋਰਟ ‘ਤੇ ਹਿਰਾਸਤ ਵਿਚ ਲਏ ਗਏ ਮੁਲਜ਼ਮ ਜੀਵਨ ਜੋਤ ਉਰਫ਼ ਜੁਗਨੂੰ ਦੇ ਤਾਰ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੇ ਹੋਏ ਹਨ। ਉਹ ਮੂਸੇਵਾਲਾ ਕਤਲਕਾਂਡ ਵਿਚ ਨਾਮਜ਼ਦ ਹੈ। ਮਾਨਸਾ ਪੁਲਸ ਵੱਲੋਂ ਕਾਫ਼ੀ ਦੇਰ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਉਸ ਨੂੰ ਪੰਜਾਬ ਲਿਆਉਣ ਲਈ ਪੁਲਸ ਪਾਰਟੀ ਦਿੱਲੀ ਲਈ ਰਵਾਨਾ ਹੋ ਚੁੱਕੀ ਹੈ। ਜੀਵਨ ਜੋਤ ਉਰਫ਼ ਜੁਗਨੂੰ ਤੋਂ ਪੁੱਛਗਿੱਛ ਮਗਰੋਂ ਇਸ ਮਾਮਲੇ ਵਿਚ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।

