ਮਾਨਸਾ, 4 ਅਪ੍ਰੈਲ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਹੈ। ਪਰ ਜਦ ਉਨ੍ਹਾਂ ਨਾਲ ਫੋਨ ‘ਤੇ ਗੱਲ ਕੀਤੀ ਗਈ, ਤਾਂ ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਬੋਲਣ ਤੋਂ ਨਾਂਹ ਕਰ ਦਿੱਤੀ। ਪਰ ਉਨ੍ਹਾਂ ਨੇ ਨਾਂਹ ਵੀ ਨਹੀਂ ਕੀਤੀ ਕਿ ਉਹ ਹੋਣ ਨਹੀਂ ਲੜਨਗੇ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ।
ਹੁਣ ਇਸ ਵੇਲੇ ਇਹ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।