ਮਾਨਸਾ, 29 ਜੁਲਾਈ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਂ ਚਰਨ ਕੌਈ ਨੇ ਨੇ ਵੀਰਵਾਰ ਨੂੰ ਆਪਣੇ ਬੇਟੇ ਦਾ ਆਪਣੇ ਹੱਥਾਂ ‘ਤੇ ਟੈਟੂ ਬਣਵਾਇਆ ਹੈ। ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਪਿਤਾ ਲੇਟਿਆ ਹੋਇਆ ਹੈ ਅਤੇ ਕਲਾਕਾਰ ਕੋਲੋਂ ਆਪਣੀ ਬਾਂਹ ‘ਤੇ ਆਪਣੇ ਬੇਟੇ ਦਾ ਟੈਟੂ ਬਣਵਾ ਰਿਹਾ ਹੈ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ।
ਸਿੱਧੂ ਦੇ ਕਤਲ ਤੋਂ ਬਾਅਦ ਮੂਸੇਵਾਲਾ ਪ੍ਰਤੀ ਲੋਕਾਂ ‘ਚ ਕਾਫੀ ਕ੍ਰੇਜ਼ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਵੱਡੀ ਗਿਣਤੀ ‘ਚ ਪ੍ਰਸ਼ੰਸਕ ਸ਼ਾਮਲ ਹੋਏ। ਕਈ ਨੌਜਵਾਨਾਂ ਨੇ ਮੂਸੇਵਾਲਾ ਦੇ ਟੈਟੂ ਬਣਵਾਏ ਹੋਏ ਸਨ। ਮੂਸੇਵਾਲਾ ਨੇ ਖੁਦ ਆਪਣੇ ਇਕ ਗੀਤ ‘ਚ ਕਿਹਾ ਸੀ ਕਿ ਉਨ੍ਹਾਂ ਦੇ ਦੁਨੀਆ ਤੋਂ ਜਾਣ ਤੋਂ ਬਾਅਦ ਲੋਕ ਉਸ ਦੇ ਹੱਥਾਂ ‘ਤੇ ਟੈਟੂ ਬਣਵਾਉਣਗੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਪੁੱਤਰ ਦੀ ਅੰਤਿਮ ਯਾਤਰਾ ਦੌਰਾਨ ਮੂਸੇਵਾਲਾ ਦੇ ਹੀ ਅੰਦਾਜ਼ ਵਿੱਚ ਆਪਣੇ ਪੁੱਤ ਨੂੰ ਵਿਦਾਇਗੀ ਦਿੱਤੀ ਸੀ। ਬਲਕੌਰ ਸਿੰਘ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਵੱਡੀ ਗਿਣਤੀ ‘ਚ ਪਹੁੰਚੇ ਦੇਖ ਕੇ ਭਾਵੁਕ ਹੋ ਗਏ। ਉਸ ਨੇ ਆਪਣੀ ਪੱਗ ਵੀ ਉਤਾਰ ਦਿੱਤੀ ਅਤੇ ਉੱਥੇ ਪਹੁੰਚੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਰ ਲਾਰੈਂਸ ਗੈਂਗ ਨੇ ਕਤਲ ਕਰ ਦਿੱਤਾ ਸੀ। ਲਾਰੈਂਸ ਨੇ ਤਿਹਾੜ ਜੇਲ੍ਹ ਵਿੱਚ ਬੈਠ ਕੇ ਸਾਜ਼ਿਸ਼ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਸਾਥੀ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਪੁਲਿਸ ਮੁਤਾਬਕ 6 ਸ਼ਾਰਪਸ਼ੂਟਰਾਂ ਨੇ ਮੂਸੇਵਾਲਾ ਦਾ ਕਤਲ ਕੀਤਾ ਹੈ। ਜਿਨ੍ਹਾਂ ਵਿਚੋਂ ਤਿੰਨ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਪੰਜਾਬ ਪੁਲਿਸ ਦੇ ਮੁਕਾਬਲੇ ਵਿੱਚ ਮਾਰੇ ਗਏ ਸਨ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ।
