ਮਾਨਸਾ, 11 ਜੂਨ 2022 – ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਭਾਵੇਂ ਉਹ ਹੁਣ ਇਸ ਦੁਨੀਆ ‘ਚ ਨਹੀਂ ਰਹੇ ਪਰ ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦਾ ਜਨਮ ਦਿਨ ਮਨਾਉਣ ਲਈ ਸੈਂਕੜੇ ਦੀ ਗਿਣਤੀ ‘ਚ ਉਨ੍ਹਾਂ ਦੇ ਪਿੰਡ ਮੂਸਾ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਪਾਕਿਸਤਾਨ ਤੋਂ ਆਏ ਮੁਹੰਮਦ ਸਦੀਕ ਅਤੇ ਉਸ ਦਾ ਭਾਰਤੀ ਭਰਾ ਸੀਕਾ ਖਾਨ ਵੀ ਪਿੰਡ ਮੂਸੇ ਵਿਖੇ ਪੁੱਜੇ ਅਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਜਿੱਥੇ ਸਿੱਧੂ ਦੇ ਹਜ਼ਾਰਾਂ ਪ੍ਰਸ਼ੰਸਕ ਕੇਕ ਲੈ ਕੇ ਪਹੁੰਚੇ ਸਨ। ਸਿੱਧੂ ਮੂਸੇਵਾਲਾ ਕਿਸੇ ਫੈਨਸ ਨੂੰ ਨਾਰਾਜ਼ ਨਹੀਂ ਕਰ ਰਿਹਾ ਸੀ ਸਗੋਂ ਹਰ ਕਿਸੇ ਨਾਲ ਫੋਟੋਆਂ ਕਰਵਾ ਰਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਕ ਵੀ ਕੱਟਿਆ ਪਰ ਇਸ ਵਾਰ ਉਨ੍ਹਾਂ ਦੇ ਪ੍ਰਸ਼ੰਸਕ ਪਹੁੰਚ ਰਹੇ ਹਨ ਪਰ ਕੇਕ ਕਿਸੇ ਕੋਲ ਨਹੀਂ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ। ਭਾਵੇਂ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹਿਣਗੇ। ਦੁਨੀਆਂ ਭਰ ਵਿੱਚ ਆਪਣੇ ਗੀਤਾਂ ਅਤੇ ਸਟਾਈਲ ਲਈ ਮਸ਼ਹੂਰ ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਈ ਹੈ, ਉਹ ਹਜ਼ਾਰਾਂ ਸਾਲ ਜਿਉਂਦੇ ਰਹਿਣਗੇ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਯਾਦ ਕਰ ਰਹੇ ਹਨ।

