ਮਾਨਸਾ, 30 ਮਈ 2022 – ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਕੇ ਇਨਸਾਫ ਦੇਣ ਦੀ ਮੰਗ ਕੀਤੀ ਹੈ। ਪਿਤਾ ਨੇ ਕਿਹ ਕਿ ਕਤਲ ਦੀ ਜਾਂਚ ਸੀਬੀਆਈ ਜਾਂ ਐਨਆਈਏ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਹੈ ਕਿ ਡੀਜੀਪੀ ਪੰਜਾਬ ਮਾਫੀ ਮੰਗਣ, ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਗੈਂਗਸਟਰਾਂ ਨਾਲ ਜੋੜਿਆ ਹੈ।
ਬੀਤੇ ਦਿਨ ਸਿੱਧੂ ਮੂਸੇਵਾਲਾ ‘ਤੇ ਮਾਨਸਾ ਨੇੜੇ ਪਿੰਡ ਜਵਾਹਰਕੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ।