ਸਿੱਧੂ ਦੀ ਲੁਧਿਆਣਾ ਪੇਸ਼ੀ ਟਲੀ: ਹਸਪਤਾਲ ਨੇ ਮੈਡੀਕਲ ਤੌਰ ‘ਤੇ ਅਨਫਿੱਟ ਦੱਸਿਆ

ਪਟਿਆਲਾ, 21 ਅਕਤੂਬਰ 2022 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਟਲ ਗਈ ਹੈ। ਵੀਰਵਾਰ ਨੂੰ ਉਨ੍ਹਾਂ ਦਾ ਹਸਪਤਾਲ ‘ਚ ਮੈਡੀਕਲ ਕਰਵਾਇਆ ਗਿਆ, ਜਿਸ ‘ਚ ਉਨ੍ਹਾਂ ਨੂੰ ਅਨਫਿੱਟ ਕਰਾਰ ਦਿੱਤਾ ਗਿਆ। ਸਿੱਧੂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਸਿੱਧੂ ਦੀ ਪੇਸ਼ੀ ਨੂੰ ਲੈ ਕੇ ਅਦਾਲਤ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਦੱਸ ਦੇਈਏ ਕਿ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਤਲਬ ਕੀਤਾ ਹੈ। ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਪਰ ਇਸ ਦੇ ਨਾਲ ਹੀ ਅਦਾਲਤ ਨੇ 29 ਸਤੰਬਰ ਨੂੰ ਦਾਇਰ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਸੀ। ਇਸ ਅਰਜ਼ੀ ਵਿੱਚ ਉਸ ਨੇ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਮੰਗ ਕੀਤੀ ਸੀ।

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਨੇ ਗਵਾਹੀ ਦੇਣੀ ਹੈ। ਪਿਛਲੇ ਦਿਨੀਂ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ ਦੇ ਲਈ ਸਖਤ ਪ੍ਰਬੰਧ ਕੀਤੇ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ਬਹਾਲ

ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ