ਗੁਰਦਾਸਪੁਰ, 19 ਨਵੰਬਰ 2022 – ਸ਼੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲ਼ੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਫੋਟੋ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਤੋਂ ਬਾਅਦ ਫਿਰ ਤੋਂ ਵਿਵਾਦ ਭੱਖ ਗਿਆ ਹੈ।ਅੱਜ ਸੋਨੀ ਦੀ ਗ੍ਰਿਫ਼ਤਾਰੀ ਕਰਵਾਓਣ ਲਈ ਐੱਸਐੱਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਪਹੁੰਚੀਆ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਅਜਾਦ ਘੁੰਮ ਰਿਹਾ ਹੈ। ਉਹਨਾਂ ਪੁਲਿਸ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਅਤੇ ਕਿਹਾ ਜੇਕਰ ਸੋਮਵਾਰ ਤੱਕ ਸੋਨੀ ਦੀ ਗ੍ਰਿਫਤਾਰੀ ਨਾਂ ਹੋਈ ਤਾਂ ਮੰਗਲਵਾਰ ਨੂੰ ਫਿਰ ਐੱਸਐੱਸਪੀ ਦਫਤਰ ਅੱਗੇ ਮੋਰਚਾ ਲਗਾਇਆ ਜਾਵੇਗਾ।
ਐੱਸਐੱਸਪੀ ਗੁਰਦਾਸਪੁਰ ਨੂੰ ਮੰਗ-ਪੱਤਰ ਦੇਣ ਪਹੁੰਚੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵਲੋਂ ਵਿਵਾਦਿਤ ਬਿਆਨ ਬਿਆਨ ਦੇਣ ਤੋਂ ਬਾਅਦ ਉਸ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪਰ ਅਜੇ ਤੱਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ ਅਤੇ ਇਹ ਸ਼ਿਵਸੈਨਾ ਆਗੂ ਆਜ਼ਾਦ ਘੁੰਮ ਰਿਹਾ ਹੈ।
ਇਸ ਲਈ ਅੱਜ ਉਹਨਾਂ ਨੇ ਐਸਐਸਪੀ ਦਫਤਰ ਗੁਰਦਾਸਪੁਰ ਪਹੁੰਚ ਕੇ ਐਸਪੀ ਹੈਡਕਵਾਟਰ ਨੂੰ ਮੰਗ ਪੱਤਰ ਦਿੱਤਾ ਕਿ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਕਿਹਾ ਕਿ ਪੁਲਸ ਪ੍ਰਸ਼ਾਸਨ ਜਾਣ-ਬੁੱਝ ਕੇ ਇਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਨੂੰ ਸੋਮਵਾਰ ਤਕ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਮੰਗਲਵਾਰ ਨੂੰ ਫਿਰ ਐੱਸ ਐੱਸ ਪੀ ਦਫ਼ਤਰ ਅੱਗੇ ਮੋਰਚਾ ਲਗਾਇਆ ਜਾਵੇਗਾ।