ਮਾਨਸਾ, 5 ਜੂਨ 2022 – ਬੀਜੇਪੀ ਆਗੂ ਮਨਜਿੰਦਰ ਸਿਰਸਾ ਨੇ ਮਾਨਸਾ ਦੇ ਪਿੰਡ ਸਿਰਸਾ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਸਿੱਧੂ ਦੀ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਮੌਕੇ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ, “ਅਜਿਹੇ ਮੰਦਭਾਗੇ ਢੰਗ ਨਾਲ ਆਪਣੇ ਇਕਲੌਤੇ ਪੁੱਤਰ ਨੂੰ ਗੁਆਉਣ ਵਾਲੇ ਪਿਤਾ ਲਈ ਸੋਗ ਕਰਨ ਲਈ ਕੋਈ ਸ਼ਬਦ ਨਹੀਂ ਹਨ। ਘੱਟ ਤੋਂ ਘੱਟ ਅਸੀਂ ਸਾਰੇ ਇਹ ਕਰ ਸਕਦੇ ਹਾਂ ਕਿ ਨਿਆਂ ਲਈ ਸਿੱਧੂ ਦੇ ਪਿਤਾ ਦੀ ਲੜਾਈ ਵਿੱਚ ਉਸਦਾ ਸਾਥ ਦਈਏ।
29 ਮਈ ਦਿਨ ਐਤਵਾਰ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ-ਕੇ ਵਾਲਾ ‘ਚ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਪਹੁੰਚ ਕੇ ਸੋਗ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੀ ਅਫਸੋਸ ਕਰਨ ਪੁੱਜੇ ਸਨ ਅਤੇ ਨਿਆਂ ਦਵਾਉਣ ਦੀ ਗੱਲ ਕਹੀ ਸੀ।

ਹਲਾਂਕਿ ਪਰਿਵਾਰ ਅਤੇ ਸਰਕਾਰ ਦੀ ਸਿਟਿੰਗ ਜੱਜ ਤੋਂ ਜਾਂਚ ਕਰਾਉਣ ਦੀ ਮੰਗ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ ਅਤੇ ਬੀਤੇ ਦਿਨ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਾਉਣ ਲਈ ਸਿੱਧੂ ਦੇ ਮਾਤਾ-ਪਿਤਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜਾਂਚ ਕਰਾਉਣ ਨੂੰ ਕਹੇਗੀ ਤਾਂ ਉਹ ਜਾਂਚ ਜ਼ਰੂਰ ਕਰਾਉਣਗੇ।
