ਚੰਡੀਗੜ੍ਹ, 9 ਅਕਤੂਬਰ 2025 – ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇਗਾ। ਸਿਸੋਦੀਆ ਨੇ ਅੱਜ ਵਪਾਰੀ ਵਿੰਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਿਸੋਦੀਆ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ, ਕਿ ਉਹ ਨੌਜਵਾਨਾਂ ਨੂੰ ਨਾਲ ਲੈ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਦੀ ਦਿਸ਼ਾ ’ਚ ਕੰਮ ਕਰਨ ਅਤੇ ਇਸ ਸਬੰਧੀ ਸਰਕਾਰ ਕੋਲੋਂ ਸਹਿਯੋਗ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਪੌਣੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ ਅਤੇ ਬਿਨਾਂ ਕਿਸੇ ਭੇਦਭਾਵ ਜਾਂ ਰਿਸ਼ਵਤਖੋਰੀ ਦੇ ਵੱਡੀ ਗਿਣਤੀ ਵਿਚ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿਚੋਂ ਪੈਦਾ ਹੋਈ ਸੀ ਅਤੇ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਸਬੰਧੀ ਕੋਈ ਸਮਝੌਤਾ ਨਹੀਂ ਕਰ ਰਹੀ ਹੈ।

