SIT ਨੇ ਡਰੱਗ ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮੁੜ ਕੀਤਾ ਤਲਬ

  • ਡਰੱਗ ਮਾਮਲੇ ‘ਚ 18 ਜੂਨ ਨੂੰ ਹੋਏਗੀ ਪੁੱਛਗਿੱਛ

ਚੰਡੀਗੜ੍ਹ, 9 ਜੂਨ 2024 – ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਪੁੱਛਗਿੱਛ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਮੁੜ ਤਲਬ ਕੀਤਾ ਹੈ। ਉਸ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ।

ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਹੈ। ਪਰ ਲੋਕ ਸਭਾ ਚੋਣਾਂ ਕਾਰਨ ਇਹ ਮਾਮਲਾ ਠੰਢਾ ਪੈ ਗਿਆ। ਅਪ੍ਰੈਲ ਤੋਂ ਮਈ ਤੱਕ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ। ਪਰ ਜਿਵੇਂ ਹੀ ਚੋਣਾਂ ਖਤਮ ਹੋਈਆਂ ਹਨ, SIT ਨੇ ਜਾਂਚ ਨੇ ਫਿਰ ਤੋਂ ਤੇਜ਼ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ ਗਏ ਹਨ।

ਇਸ ਸਾਲ ਦੇ ਸ਼ੁਰੂ ਵਿੱਚ ਮਜੀਠੀਆ ਮਾਮਲੇ ਵਿੱਚ ਇੱਕ ਨਵੀਂ ਐਸਆਈਟੀ ਬਣਾਈ ਗਈ ਸੀ। ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਐਸਆਈਟੀ ਵਿੱਚ ਡੀਆਈਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ। ਐਸਆਈਟੀ ਨੇ ਉਸ ਤੋਂ ਤਿੰਨ ਤੋਂ ਚਾਰ ਵਾਰ ਪੁੱਛਗਿੱਛ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਕਾਰਨ ਪੁੱਛਗਿੱਛ ‘ਚ ਦਿੱਕਤ ਆਈ ਸੀ।

ਪੁਲੀਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਸ ਕੋਲੋਂ ਕੋਈ ਰਿਕਵਰੀ ਨਹੀਂ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਨੋਜਵਾਨਾਂ ਦੇ ਵੱਜੀਆਂ ਗੋਲੀਆਂ ਦੀ ਗੂੰਜ ਤੋਂ ਵੱਡੀ ਥੱਪੜ ਦੀ ਆਵਾਜ਼ ਹੋ ਗਈ – ਸਿੱਧੂ ਮੂਸੇਵਾਲਾ ਦੀ ਮਾਂ

ਕੀ ਪੰਜਾਬ ‘ਚੋਂ ਵੀ ਕਿਸੇ ਲੀਡਰ ਨੂੰ ਮਿਲ ਸਕਦੀ ਹੈ ਕੇਂਦਰ ‘ਚ ਵਜ਼ੀਰੀ ?