ਪਟਿਆਲਾ, 29 ਅਪ੍ਰੈਲ 2022 – ਪਟਿਆਲਾ ‘ਚ ਇਸ ਵੇਲੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ, ਕਾਰਨ ਹੈ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਹੋਇਆ ਹੈਂ ਅਤੇ ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਹੈ।
ਦੋਵਾਂ ਧਿਰਾਂ ਨੂੰ ਲੈ ਕੇ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਸਥਿਤੀ ਨੂੰ ਸੰਭਾਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ਿਵ ਸੈਨਾ ਬਾਲ ਠਾਕਰੇ ਦੇ ਨੁਮਾਇੰਦਿਆਂ ਵੱਲੋਂ ਅੱਜ ਆਰੀਆ ਸਮਾਜ ਇਲਾਕੇ ਤੋਂ ਮਾਰਚ ਕੱਢਿਆ ਜਾਣਾ ਹੈ ਅਤੇ ਦੂਜੇ ਪਾਸੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਿਵ ਸੈਨਾ ਦਾ ਵਿਰੋਧ ਕਰਨ ਲਈ ਮੌਜੂਦ ਹਨ, ਪੁਲਸ ਦੀ ਕੋਸ਼ਿਸ਼ ਹੈ ਕਿ ਰੋਸ ਮਾਰਚ ਨੂੰ ਨਾ ਨਿਕਲਣ ਦਿੱਤਾ ਜਾਵੇ। ਫਿਲਹਾਲ ਸਥਿਤੀ ਤਣਾਅਪੂਰਨ ਬਣੀ ਹੋਈ ਹੈ।