ਚੰਡੀਗੜ੍ਹ, 7 ਜੂਨ, 2024: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਗੈਰ ਸਿਆਸੀ ਵਿੰਗ ਨੇ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਥੱਪੜ ਮਾਰਨ ਵਾਲੀ ਸੀਆਈਐਸਐਫ ਕਰਮਚਾਰੀ ਕੁਲਵਿੰਦਰ ਕੌਰ ਨੂੰ ਇਨਸਾਫ਼ ਦਿਵਾਉਣ ਲਈ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 9 ਜੂਨ ਨੂੰ ਕੁਲਵਿੰਦਰ ਕੌਰ ਦੇ ਹੱਕ ਵਿੱਚ ਮੁਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਤੋਂ ਐਸਐਸਪੀ ਦਫ਼ਤਰ ਤੱਕ ‘ਇਨਸਾਫ਼ ਮਾਰਚ’ ਕੱਢਿਆ ਜਾਵੇਗਾ।
ਡੱਲੇਵਾਲ ਨੇ ਕਿਹਾ ਕਿ ਐੱਸਕੇਐੱਮ ਕੁਲਵਿੰਦਰ ਕੌਰ ਦੇ ਨਾਲ ਖੜ੍ਹੀ ਹੈ, ਜਿਸ ਨੂੰ ਨਿਸ਼ਾਨਾ ਬਣਾ ਕੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।
ਇਸੇ ਘਟਨਾ ਨੂੰ ਲੈ ਕੇ ਕਿਸਾਨ ਆਗੂ ਪੰਜਾਬ ਦੇ ਡੀਜੀਪੀ ਨੂੰ ਵੀ ਮਿਲਣਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੰਗਣਾ ਦਾ ਟਰੈਕ ਰਿਕਾਰਡ ਹਰ ਕਿਸੇ ਨੂੰ ਜਾਣੂ ਹੈ ਅਤੇ ਉਹ ਅਕਸਰ ਹਰ ਕਿਸੇ ਨੂੰ ਵਿਵਾਦ ਖੜ੍ਹਾ ਕਰਨ ਲਈ ਉਕਸਾਉਂਦੀ ਹੈ।