ਲੋਕਾਂ ਨੇ ਕੁੱਤੇ ਨੂੰ ਕੁੱਟ-ਕੁੱਟ ਮਾ+ਰਿਆ, 5 ‘ਤੇ ਦਰਜ ਹੋਈ FIR

ਲੁਧਿਆਣਾ, 13 ਅਪ੍ਰੈਲ 2023 – ਲੁਧਿਆਣਾ ‘ਚ ਕੁਝ ਲੋਕਾਂ ਨੇ ਗਲੀਆਂ ‘ਚ ਸ਼ੌਚ ਕਰਨ ਵਾਲੇ ਕੁੱਤੇ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਨ੍ਹਾਂ ਲੋਕਾਂ ਨੇ ਪਹਿਲਾਂ ਕੁੱਤੇ ਨੂੰ ਰੱਸੀ ਨਾਲ ਬੰਨ੍ਹਿਆ ਅਤੇ ਫਿਰ ਉਸ ਦੀ ਮੌਤ ਤੱਕ ਡੰਡਿਆਂ ਨਾਲ ਕੁੱਟਮਾਰ ਕੀਤੀ। ਬਾਅਦ ‘ਚ ਦੋਸ਼ੀਆਂ ਨੇ ਉਸ ਨੂੰ ਚੁੱਕ ਕੇ ਕਿਤੇ ਸੁੱਟ ਦਿੱਤਾ। ਸਥਾਨਕ ਲੋਕਾਂ ਨੇ ਇਸ ਘਟਨਾ ਨੂੰ ਆਪਣੇ ਫੋਨ ‘ਤੇ ਰਿਕਾਰਡ ਕਰ ਲਈ।

ਸਾਹਨੇਵਾਲ ਪੁਲੀਸ ਨੇ ਪੀਪਲ ਫਾਰ ਐਨੀਮਲਜ਼ (ਪੀਐਫਏ) ਦੇ ਮੈਂਬਰ ਅਤੇ ਐਨਜੀਓ ਹੈਲਪ ਫਾਰ ਐਨੀਮਲਜ਼ ਦੇ ਪ੍ਰਧਾਨ ਮਨੀ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਹਰਿੰਦਰ ਸਿੰਘ, ਵੀਕੇ ਖੁਰਾਣਾ, ਦਵਿੰਦਰ, ਸੁਖਦੇਵ, ਵਿਕਰਮਜੀਤ ਵਜੋਂ ਹੋਈ ਹੈ। ਉਨ੍ਹਾਂ ਦੇ ਨਾਲ ਕੁਝ ਹੋਰ ਲੋਕ ਵੀ ਸਨ, ਜਿਨ੍ਹਾਂ ਦੀ ਪਛਾਣ ਹੋਣੀ ਬਾਕੀ ਹੈ।

ਮਨੀ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਨੂੰ ਬਲਜਿੰਦਰ ਕੌਰ ਨਾਮਕ ਪਸ਼ੂ ਪ੍ਰੇਮੀ ਨੇ ਸੂਚਨਾ ਦਿੱਤੀ ਸੀ। ਉਸ ਨੇ ਦੱਸਿਆ ਕਿ ਕੁਝ ਸਥਾਨਕ ਲੋਕਾਂ ਨੇ ਇੱਕ ਕੁੱਤੇ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ ਅਤੇ ਆਪਣੇ ਸਾਥੀਆਂ ਦੀ ਮਦਦ ਨਾਲ ਕੁੱਤੇ ਲਾਸ਼ ਨੂੰ ਕਿਤੇ ਸੁੱਟ ਦਿੱਤਾ ਸੀ।

ਮਨੀ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਨੇ ਬਹਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਕਿ ਕੁੱਤਾ ਸਥਾਨਕ ਲੋਕਾਂ ਨੂੰ ਕੱਟ ਰਿਹਾ ਹੈ। ਵੀਡੀਓ ‘ਚ ਦਿਖਾਈ ਦੇ ਰਿਹਾ ਹੈ ਕਿ ਦੋਸ਼ੀ ਨੇ ਕੁੱਤੇ ਨੂੰ ਭੋਜਨ ਦਾ ਲਾਲਚ ਦਿੱਤਾ ਅਤੇ ਫਿਰ ਰੱਸੀ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ।

ਇਸ ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਹਰਮੀਤ ਸਿੰਘ ਨੇ ਦੱਸਿਆ ਕਿ ਧਾਰਾ 428 (ਪਸ਼ੂ ਨੂੰ ਮਾਰ ਕੇ ਜਾਂ ਉਸ ਨਾਲ ਬਦਸਲੂਕੀ ਕਰਨਾ), 429 (ਗਊਆਂ ਨੂੰ ਮਾਰ ਕੇ ਜਾਂ ਉਸ ਦਾ ਅੰਗਹੀਣ ਕਰਨਾ ਆਦਿ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

CM ਮਾਨ ਅਬੋਹਰ ‘ਚ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣਗੇ: ਕਿਸਾਨਾਂ ਨਾਲ ਗੱਲਬਾਤ ਵੀ ਕਰਨਗੇ

ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨੂੰ ਬੇਕਾਬੂ ਟਰੱਕ ਨੇ ਦਰੜਿਆ, 8 ਦੀ ਮੌ+ਤ, 13 ਜ਼ਖਮੀ