ਜਲੰਧਰ, 14 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ।
ਇੱਥੇ ਉਨ੍ਹਾਂ ਵੱਲੋਂ ਬੂਟਾ ਮੰਡੀ ਵਿੱਚ ਉਹ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਾਂਗੇ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਜਲੰਧਰ ਨੂੰ ਬਹੁਤ ਵੱਡੀ ਸਪੋਰਟਸ ਇੰਡਸਟਰੀ ਬਣਾਇਆ ਜਾਵੇਗਾ ਅਤੇ ਡਾ. ਭੀਮ. ਰਾਓ ਅੰਬੇਡਕਰ ਜੀ ਦੇ ਨਾਂ ’ਤੇ ਜਲੰਧਰ ’ਚ ਇਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਵੀ ਐਲਾਨ ਕੀਤਾ।