ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ

ਪਟਿਆਲਾ 14 ਜੁਲਾਈ 2023 – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਣੀ ਤੋ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਅਰਬਨ ਅਸਟੇਟ ਫੇਸ-2, ਫਰੈਂਡਜ਼ ਕਲੋਨੀ, ਐਲ ਆਈ ਜੀ ਫਲੈਟ, ਤੇਜ਼ ਬਾਗ ਕਲੋਨੀ ਮਸਜਿਦ ਦੇ ਨਜ਼ਦੀਕੀ ਏਰੀਆ, ਗੋਪਾਲ ਕਲੋਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇਅ ਕੀਤੀ ਗਈ।

ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੱਲੋਂ ਟੀਮ ਸਮੇਤ ਤੇਜ਼ ਬਾਗ ਕਲੋਨੀ ਮਸਜਿਦ ਦੇ ਨਜ਼ਦੀਕੀ ਏਰੀਆ, ਗੋਪਾਲ ਕਲੋਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਵਿਖੇ ਲੋਕਾਂ ਨੂੰ ਡੇਂਗੂ, ਮਲੇਰੀਆ, ਟਾਈਫ਼ਾਈਡ ਅਤੇ ਪੀਲੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਅਤੇ ਇਕੱਤਰ ਲੋਕਾਂ ਨੂੰ ਮੱਛਰ ਭਜਾਊ ਕਰੀਮਾਂ, ਕਲੋਰੀਨ ਦੀਆਂ ਗੋਲੀਆਂ ਅਤੇ ਮਲਟੀ ਵਿਟਾਮਿਨ ਦਵਾਈਆਂ ਵੀ ਵੰਡੀਆਂ ਗਈਆਂ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 38604 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 594 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ 5 ਵਿਅਕਤੀਆਂ ਦੇ ਚਲਾਨ ਵੀ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ 3 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ 05 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ। ਪ੍ਰੰਤੂ ਬੀਤੇ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਥਾਂਵਾਂ ਉੱਤੇ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਲਾਜ਼ਮੀ ਹੈ।

ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਨੂੰ ਜ਼ਰੂਰਤ ਮੁਤਾਬਕ ਦਵਾਈਆਂ, ਮੱਛਰ ਭਜਾਊ ਕਰੀਮਾਂ ਅਤੇ ਕਲੋਰੀਨ ਦੀਆਂ ਗੋਲੀਆਂ ਵੱਖ ਵੱਖ ਖੇਤਰਾਂ ਵਿਚ ਟੀਮਾਂ ਵੱਲੋਂ ਜਾ ਕੇ ਵੰਡੀਆਂ ਗਈਆਂ ਹਨ।ਇਸ ਤੋ ਇਲਾਵਾ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ, ਪਏ ਪਾੜ ਨੂੰ ਪੂਰਾ ਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ

ਅਕਾਲੀ ਦਲ ਨੇ 22ਵੇਂ ਲਾਅ ਕਮਿਸ਼ਨ ਨੂੰ ਸੂਚਿਤ ਕੀਤਾ ਕਿ ਸਾਂਝਾ ਸਿਵਲ ਕੋਡ ਦੇਸ਼ ਦੇ ਹਿੱਤ ਵਿੱਚ ਨਹੀਂ