ਮੋਹਾਲੀ 11 ਮਈ 2024 – ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਾਲੀ ਸ਼ਹਿਰ ਅੰਦਰ ਫ਼ੇਜ ਦਸ, 3 ਬੀ-1 ਅਤੇ ਸੈਕਟਰ 67 ਦੇ ਜਲਵਾਯੂ ਵਿਹਾਰ ‘ਚ ਰੱਖੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਪ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ, ਸੂਬੇ ਦੇ ਮੁਲਾਜ਼ਮਾਂ ਦੀਆ ਆਰਥਿਕ ਮੰਗਾਂ ਪੂਰੀਆਂ ਕਰਨ ਵਿੱਚ ਬੁਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੋਸਲ ਮੀਡੀਆ ‘ਤੇ ਸੈਂਕੜੇ ਕਰੋੜਾਂ ਰੁਪਏ ਖਰਚ ਕਰਕੇ ਪੰਜਾਬ ਦੇ ਖ਼ਜਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ, ਪ੍ਰੰਤੂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਅਤੇ ਪੈਂਨਸਨਾਂ ਦਾ ਭੁਗਤਾਨ ਨਹੀਂ ਹੋ ਰਿਹਾ।
ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਪਾਰਟੀ ਵੱਲੋਂ ਪੁਰਾਣੀ ਪੈਂਨਸਨ ਸਕੀਮ ਅਤੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਜਾ ਰਹੀਆ ਸਨ, ਪ੍ਰੰਤੂ ਹੁਣ ਮੁੱਖ ਮੰਤਰੀ ਮਾਨ ਮੁਲਜ਼ਾਮਾਂ ਨੂੰ ਦਿੱਤੀਆਂ ਗਾਰੰਟੀਆਂ ਸੱਤਾ ਦੇ ਨਸ਼ੇ ਵਿੱਚ ਆ ਕੇ ਭੁੱਲ ਚੁੱਕੇ ਹਨ। ਉਨ੍ਹਾਂ ਆਖਿਆ ਕਿ ਝੂਠ ਦੇ ਸਹਾਰੇ ਹਥਿਆਈ ਸੱਤਾ ‘ਤੇ ਆਪ ਦਾ ਜੱਕਾ ਜਿਆਦਾ ਦੇਰ ਤੱਕ ਨਹੀਂ ਚੱਲੇਗਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਫਾਇਆ ਹੋ ਜਾਵੇਗਾ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਮੋਹਾਲੀ ਸ਼ਹਿਰ ਵਿੱਚ ਅਕਾਲੀ ਦਲ ਦੀਆਂ ਮੀਟਿੰਗਾਂ ਦੀ ਵਿੱਚ ਮਿਲ ਰਹੇ ਭਰਵੇਂ ਹੁੰਗਾਰੇ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਠਾ ਦਿੱਤੀ ਹੈ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਬਹੁਮਤ ਨਾਲ ਜਿੱਤਾ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜ ਹਲਕੇ ਦੀ ਆਵਾਜ਼ ਬੁਲੰਦ ਕਰਨ ਵਿਚ ਮੱਦਦ ਕਰਨ।
ਇਸ ਮੌਕੇ ਮੋਹਾਲੀ ਤੋਂ ਹਲਕਾ ਇੰਚਾਰਜ਼ ਪਰਵਿੰਦਰ ਸਿੰਘ ਸੋਹਾਣਾ, ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਅਜੈਪਾਲ ਸਿੰਘ ਮਿੱਡੂਖੇੜਾ, ਹਰਮਨਪ੍ਰੀਤ ਸਿੰਘ ਪ੍ਰਿੰਸ਼, ਕੌਂਸਲਰ ਸਿਮਰਨਜੀਤ ਸਿੰਘ ਢਿੱਲੋਂ, ਸ਼ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕਰਤਾਰ ਸਿੰਘ ਤਸਿੰਬਲੀ,ਬੀਬੀ ਨੀਸ਼ਾ ਸ਼ਰਮਾ ਮੀਤ ਪ੍ਰਧਾਨ ਜ਼ਿਲ੍ਹਾ ਸ਼ਰੋਮਣੀ ਅਕਾਲੀ ਦਲ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਮਨਮੋਹਨ ਸਿੰਘ, ਵੈਲਫ਼ੇਅਰ ਐਸੋਸੀਏਸ਼ਨਾਂ ਦੇ ਪ੍ਰਧਾਨ ਦਵਿੰਦਰ ਸਿੰਘ ਭਾਟੀਆ, ਪ੍ਰਧਾਨ ਹਰਜੀਤ ਸਿੰਘ, ਪ੍ਰਧਾਨ ਜਸਵੀਰ ਸਿੰਘ, ਗੁਰਿੰਦਰ ਸਿੰਘ ਸੋਨੀ, ਜਗਦੀਸ ਸਿੰਘ, ਡਾ. ਐੱਸਐੱਸ ਚੰਦੋ, ਮੇਜਰ ਐੱਨ.ਐੱਸ. ਭੰਗੂ, ਏ.ਐੱਸ ਚੀਮਾ, ਸਤਨਾਮ ਸਿੰਘ ਮਲਹੋਤਰਾ, ਪ੍ਰੋ. ਕੁਲਦੀਪ ਸਿੰਘ, ਅਮਰੀਕ ਸਿੰਘ, ਰਾਮ ਸਿੰਘ, ਬਿਕਰਮ ਸਿੰਘ ਗੁੰਜਣ, ਕੇਅੱਸ ਆਨੰਦ, ਤਰਨਜੀਤ ਸਿੰਘ, ਸੰਤੋਖ ਸਿੰਘ, ਹਰਚੇਤ ਸਿੰਘ, ਦਲਜੀਤ ਸਿੰਘ, ਸੇਵਾ ਸਿੰਘ, ਹਰਭਜਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਲੀਡਰਸ਼ਿਪ ਤੇ ਹੋਰ ਪਤਵੰਤੇ ਹਾਜ਼ਰ ਸਨ।