- ਮੋਹਾਲੀ ਥਾਣੇ ‘ਚ ਮਾਮਲਾ ਦਰਜ
ਫ਼ਿਰੋਜ਼ਪੁਰ, 18 ਸਤੰਬਰ 2023 – ਫ਼ਿਰੋਜ਼ਪੁਰ ਐਸਟੀਐਫ ਰੇਂਜ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਕਾਰਾਂ ਵਿੱਚ ਸਵਾਰ ਤਿੰਨ ਤਸਕਰਾਂ ਨੂੰ 1.526 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਲਦ ਹੀ ਪੁਲਿਸ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।
ਐਸਟੀਐਫ ਦੇ ਐਸਆਈ ਗੁਰਨੇਕ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਮੁਲਜ਼ਮ ਹਰਮੇਸ਼ ਸਿੰਘ ਵਾਸੀ ਪਿੰਡ ਮੇਘਾ ਰਾਏ ਉਤਾੜ ਅਤੇ ਮੁਖਤਿਆਰ ਸਿੰਘ ਵਾਸੀ ਚੱਕ ਪੰਜ ਉਤਾੜ ਫਿਰੋਜ਼ਪੁਰ ਨੂੰ ਡੇਢ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਦੋਂਕਿ ਦੂਜੇ ਮਾਮਲੇ ਵਿੱਚ ਐਸਟੀਐਫ ਦੇ ਏਐਸਆਈ ਸਤਪਾਲ ਨੇ ਦੱਸਿਆ ਕਿ ਕਾਰ ਸਵਾਰ ਮੁਲਜ਼ਮ ਅਜੇ ਪਠਾਨ ਵਾਸੀ ਬਸਤੀ ਟੈਂਕਵਾਲੀ ਫ਼ਿਰੋਜ਼ਪੁਰ ਨੂੰ 26 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਤਿੰਨੋਂ ਮੁਲਜ਼ਮਾਂ ਨੂੰ ਨਸ਼ੇ ਦੀ ਖੇਪ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਫੜੇ ਗਏ ਤਿੰਨਾਂ ਮੁਲਜ਼ਮਾਂ ਬਾਰੇ ਐਸਟੀਐਫ ਨੂੰ ਇਨਪੁਟ ਸੀ ਕਿ ਮੁਲਜ਼ਮ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸਨ। ਇਨਪੁਟ ਦੇ ਆਧਾਰ ‘ਤੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ।