ਚੰਡੀਗੜ੍ਹ, 19 ਮਾਰਚ 2023: ਪੰਜਾਬ ਪੁਲਿਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਵਾਲੇ ਭਾਸ਼ਣਾਂ ਦੀ ਨਿਗਰਾਨੀ ਕਰ ਰਹੇ ਹਾਂ।
ਪੰਜਾਬ ਪੁਲਿਸ ਵੱਲੋਂ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਲਈ ਝੂਠੀਆਂ ਖ਼ਬਰਾਂ ਨਾ ਫੈਲਾਓ।